26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਬ-ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਐੱਸ.ਐੱਚ.ਓ. ਸੁਧਾਰ ਵਜੋਂ ਅਹੁਦਾ ਸੰਭਾਲਿਆ

ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਡਾ. ਅੰਕੁਰ ਗੁਪਤਾ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਥਾਣਾ ਸੁਧਾਰ ਵਿਖੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਥਾਣਾ ਸੁਧਾਰ ਮੁਖੀ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਅਹੁਦਾ ਸੰਭਾਲਣ ਸਮੇਂ। ਤਸਵੀਰ: ਧਾਲੀਵਾਲ 26-10-2026
ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਡਾ. ਅੰਕੁਰ ਗੁਪਤਾ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਥਾਣਾ ਸੁਧਾਰ ਵਿਖੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਇਸ ਤੋਂ ਪਹਿਲਾਂ ਵੀ ਥਾਣਾ ਸੁਧਾਰ ਤੋਂ ਇਲਾਵਾ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਵੱਖ ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਗੱਲਬਾਤ ਕਰਦਿਆਂ ਨਵੇਂ ਥਾਣਾ ਮੁਖੀ ਸੁਧਾਰ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਲਾਕੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਹ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਸਮੇਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਪੁਲਿਸ ਦੀ ਹਰ ਸੰਭਵ ਕੋਸ਼ਿਸ਼ ਜਾਰੀ ਰਹੇਗੀ।
ਪਿਛਲੀ ਖ਼ਬਰ ਐਕਸ਼ਨ ਕਮੇਟੀ ਦੇ ਸੱਦੇ ’ਤੇ ਡੱਲਾ ਵਿਖੇ ਝਾੜੂ ਸਾੜ ਕੇ ਰੋਸ ਪ੍ਰਗਟ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਸਰਕਾਰ ਫੇਲ੍ਹ... ਅਗਲੀ ਖ਼ਬਰ ਗਾਰਬੇਜ ਫ਼੍ਰੀ ਫ਼ੈਸਟੀਵਲ 2026 ਕੰਪੇਨ ਦੇ ਦੂਜੇ ਦਿਨ ਕਰਵਾਈ ਗਈ ਮੰਦਰਾਂ ਦੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।