26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥਣਾਂ ਦਾ ਵਿੱਦਿਅਕ ਦੌਰਾ

ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ.

ਅਜੀਤ ਡੈਸਕ 26-10-2026
ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਵਲੋਂ ਸਕੂਲੀ ਵਿਦਿਆਰਥਣਾਂ ਦੇ ਕਰਵਾਏ ਗਏ ਵਿੱਦਿਅਕ ਦੌਰੇ ਤਹਿਤ ਉਨ੍ਹਾਂ ਨੂੰ ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ (ਹਿਮਾਚਲ ਪ੍ਰਦੇਸ਼) ਵਿਖੇ ਲਿਜਾਇਆ ਗਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਾਲਾ ਸ਼੍ਰੀਵਾਸਤਵ ਨੇ ਦੱਸਿਆ ਕਿ ਸਕੂਲ ਦੀਆਂ 51 ਦੇ ਕਰੀਬ ਵਿਦਿਆਰਥਣਾਂ ਵਲੋਂ ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਮੰਦਿਰ ਦੇ ਦਰਸ਼ਨ ਕੀਤੇ ਗਏ ਅਤੇ ਸਮੁੱਚਾ ਸਫ਼ਰ ਸੁਖਾਵਾਂ ਤੇ ਮਨੋਰੰਜਕ ਰਿਹਾ। ਇਸ ਦੌਰਾਨ ਵਿਦਿਆਰਥਣਾਂ ਵੱਲੋਂ ਹਿਮਾਚਲ ਪ੍ਰਦੇਸ਼ ਦੇ ਕੁਦਰਤੀ ਦ੍ਰਿਸ਼ਾਂ ਦਾ ਵੀ ਆਨੰਦ ਮਾਣਿਆ ਗਿਆ ਅਤੇ ਉੱਥੋਂ ਦੇ ਲੋਕਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੇ ਸਮਾਜਿਕ ਜੀਵਨ ਬਾਰੇ ਵੀ ਜਾਣਿਆ ਗਿਆ। ਪ੍ਰਿੰਸੀਪਲ ਮੈਡਮ ਅਤੇ ਸਕੂਲ ਅਧਿਆਪਕਾਂ ਮਾਸਟਰ ਰਛਪਾਲ ਸਿੰਘ, ਜਗਤਾਰ ਸਿੰਘ, ਮਨਦੀਪ ਸਿੰਘ, ਜਸਵਿੰਦਰ ਕੌਰ, ਹਰਵੀਰ ਕੌਰ, ਸੁਖਪਾਲ ਕੌਰ, ਦਲਵੀਰ ਕੌਰ ਅਤੇ ਜਗਦੀਪ ਸਿੰਘ ਨੇ ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥਣਾਂ ਦਾ ਮਾਰਗਦਰਸ਼ਨ ਕੀਤਾ। ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਪਵਨਜੀਤ ਸਿੰਘ ਗਿੱਲ ਅਤੇ ਸਮੁੱਚੀ ਕਮੇਟੀ ਦੁਆਰਾ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਅਜਿਹੇ ਵਿਦਿਅਕ ਦੌਰੇ ਕਰਵਾਉਂਦੇ ਰਹਿਣ ਲਈ ਕਿਹਾ ਗਿਆ।
ਪਿਛਲੀ ਖ਼ਬਰ ਕੈਂਸਰ ਗੈਸ ਫੈਕਟਰੀ ਭੂੰਦੜੀ ਅੱਗੇ ਝਾੜੂ ਸਾੜ ਕੇ ਭਗਵੰਤ ਮਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਜਗਰਾਉਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਜਾਣੂੰ ਹਾਂ-ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।