ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਇਨਸਾਫ਼ ਲਈ ਨੂਰਪੁਰ ਬੇਟ ਵਿਖੇ ‘ਆਪ’ ਸਰਕਾਰ ਦਾ ਪੁਤਲਾ ਫੂਕਿਆ
ਹੰਬੜਾਂ, 25 ਅਕਤੂਬਰ (ਮੇਜਰ ਹੰਬੜਾਂ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਸੰਘਰਸ਼ ਦੇ ਸਮਰਥਨ ਵਿੱਚ ਅੱਜ ਪਿੰਡ ਨੂਰਪੁਰ ਬੇਟ ਦੇ ਮੁੱਖ ਚੌਂਕ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਝਾੜੂ ਸਰਕਾਰ ਦੇ ਝਾੜੂ ਫੂਕਣ ਦੇ ਨਾਲ ‘ਆਪ’ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਇੰਦਰਜੀਤ ਸਿੰਘ ਗੋਰਸੀਆਂ ਹਾਕਮ ਰਾਏ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਲਈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 13-14 ਦਿਨਾਂ ਤੋਂ ਮਾਨਸਾ ਵਿਖੇ ਸੰਘਰਸ਼ ਚੱਲ ਰਿਹਾ ਹੈ ਪਰ ਏਨੇ ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਰਿਹਾ ਜੋ ਕਿ ਨਿੰਦਣਯੋਗ ਹੈ।
ਅਜੀਤ ਡੈਸਕ
26-10-2026