27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

50 ਤੋਂ ਵੱਧ ਨੌਜਵਾਨ ਤੇ ਮਹਿਲਾਵਾਂ ਭਾਜਪਾ ’ਚ ਸ਼ਾਮਿਲ

ਰਾਏਕੋਟ, 26 ਅਕਤੂਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਨੂੰ ਰਾਏਕੋਟ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਕਪਿਲ ਗਰਗ ਅਤੇ ਮੰਡਲ ਪ੍ਰਧਾਨ ਦੀਪਕ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਸਮਾਗਮ ਦੌਰਾਨ ਲਗਭਗ 50 ਤੋਂ ਵੱਧ ਨੌਜਵਾਨਾਂ ਅਤੇ ਮਹਿਲਾਵਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਕਪਿਲ ਗਰਗ ਦੀ ਪ੍ਰੇਰਣਾ ਸਦਕਾ ਹੋਈ।

ਅਜੀਤ ਡੈਸਕ 27-10-2026
ਰਾਏਕੋਟ, 26 ਅਕਤੂਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਨੂੰ ਰਾਏਕੋਟ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਕਪਿਲ ਗਰਗ ਅਤੇ ਮੰਡਲ ਪ੍ਰਧਾਨ ਦੀਪਕ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਸਮਾਗਮ ਦੌਰਾਨ ਲਗਭਗ 50 ਤੋਂ ਵੱਧ ਨੌਜਵਾਨਾਂ ਅਤੇ ਮਹਿਲਾਵਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਕਪਿਲ ਗਰਗ ਦੀ ਪ੍ਰੇਰਣਾ ਸਦਕਾ ਹੋਈ। ਇਲਾਕਾ ਨਿਵਾਸੀ ਵਿਨੇਪਾਲ ਅਤੇ ਜਸਵਿੰਦਰ ਸਿੰਘ ਗੋਸ਼ਾ ਦੇ ਯਤਨਾਂ ਸਦਕਾ ਕਰਵਾਈ ਗਈ ਇਸ ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਦਾ ਪਾਰਟੀ ਦੇ ਚਿੰਨ੍ਹ ਵਾਲੇ ਪਟਕੇ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਭਾਜਪਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਕਪਿਲ ਗਰਗ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਜ਼ਿਕਰ ਕੀਤਾ। ਸੀਨੀਅਰ ਆਗੂ ਲਖਵਿੰਦਰ ਸਿੰਘ ਸਪਰਾ ਨੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲਾ ਜ: ਸਕੱਤਰ ਪ੍ਰਦੀਪ ਜੰਡ ਨੇ ਆਪਣੇ ਸੰਬੋਧਨ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਅਤੇ ਸੂਬੇ ਦੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਸੰਗਠਨ ਪ੍ਰਤੀ ਕੀਤੇ ਜਾ ਰਹੇ ਯਤਨਾਂ ਨੂੰ ਮਾਨਤਾ ਦਿੰਦਿਆਂ ਵਿਨੇ ਕੁਮਾਰ ਨੂੰ ਐਸ.ਸੀ. ਮੋਰਚਾ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਗੋਸ਼ਾ ਕੁਮਾਰ ਨੂੰ ਐੱਸ.ਸੀ. ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਆਗੂ ਕਪਿਲ ਗਰਗ, ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ, ਜੂਬਾ ਕਮੇਟੀ ਮੈਂਬਰ ਲਖਵਿੰਦਰ ਸਿੰਘ ਸਪਰਾ, ਮੰਡਲ ਪ੍ਰਧਾਨ ਦੀਪਕ ਬਾਂਸਲ, ਮੰਡਲ ਦੇ ਸਾਬਕਾ ਜਨਰਲ ਸਕੱਤਰ ਮਨੋਜ ਜੈਨ, ਮੰਡਲ ਦੇ ਸਾਬਕਾ ਜਨਰਲ ਸਕੱਤਰ ਅਰਵਿੰਦ ਗਰਗ, ਮੰਡਲ ਦੇ ਸਾਬਕਾ ਮੀਤ ਪ੍ਰਧਾਨ ਗਗਨਦੀਪ ਲਾਲਕਾ, ਮੰਡਲ ਜਨਰਲ ਸਕੱਤਰ ਸ੍ਰੀ ਅਸ਼ੋਕ ਚੋਪੜਾ, ਮੰਡਲ ਸਕੱਤਰ ਸੁਭਾਸ਼ ਕੱਕੜ, ਜ਼ਿਲ੍ਹਾ ਸਕੱਤਰ ਮਹੀਪਾਲ, ਮਹਿਲਾ ਮੋਰਚਾ ਦੀ ਪ੍ਰਧਾਨ ਸਪਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੰਨਾ ਦੇ ਮਦਰੱਸਾ ਜਾਮੀਆ ਮਦਾਰੁਲ ਉਲੂਮ ਵਿਖੇ ਸਮਾਗਮ ਭਾਰਤ ਭਰ ਦੇ ਪ੍ਰਮੁੱਖ ਇਸਲਾਮੀ ਵਿਦਵਾਨਾਂ ਨੇ ਸ਼ਿਰਕਤ ਕੀਤੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪਿੰਡ ਭੈਣੀ ਬੜਿੰਗਾਂ ਵਿਖੇ ‘ਆਪ’ ਸਰਕਾਰ ਖ਼ਿਲਾਫ਼ ‘ਝਾੜੂ’’ ਫੂਕ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।