ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ
ੀੀਜਗਰਾਉਂ, ਚੌਂਕੀਮਾਨ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ) ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰਪਾਲ ਕੌਰ ਦੀ ਅਗਵਾਈ ਵਿਚ ਕਰਵਾਏ ਗਏ। ਇਸ ਮੌਕੇ ਦਫ਼ਤਰ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੋ ਗਰੁੱਪਾਂ ਵਿਚ ਕਰਵਾਏ ਗਏ ਤੇ ਪਹਿਲੇ ਗਰੁੱਪ ਵਿਚ ਤੀਜੀ ਤੋਂ ਸੱਤਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਪਵਨੂਰ ਸਿੰਘ ਤੀਸਰੀ ਜਮਾਤ ਨੇ ਪਹਿਲਾ, ਗੁਰਪ੍ਰੀਤ ਕੌਰ ਪੰਜਵੀ ਜਮਾਤ ਨੇ ਦੂਜਾ ਤੇ ਗੁਰਕੀਰਤਨ ਸਿੰਘ ਚੌਥੀ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ।
ੀੀਜਗਰਾਉਂ, ਚੌਂਕੀਮਾਨ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ) ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰਪਾਲ ਕੌਰ ਦੀ ਅਗਵਾਈ ਵਿਚ ਕਰਵਾਏ ਗਏ। ਇਸ ਮੌਕੇ ਦਫ਼ਤਰ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੋ ਗਰੁੱਪਾਂ ਵਿਚ ਕਰਵਾਏ ਗਏ ਤੇ ਪਹਿਲੇ ਗਰੁੱਪ ਵਿਚ ਤੀਜੀ ਤੋਂ ਸੱਤਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਪਵਨੂਰ ਸਿੰਘ ਤੀਸਰੀ ਜਮਾਤ ਨੇ ਪਹਿਲਾ, ਗੁਰਪ੍ਰੀਤ ਕੌਰ ਪੰਜਵੀ ਜਮਾਤ ਨੇ ਦੂਜਾ ਤੇ ਗੁਰਕੀਰਤਨ ਸਿੰਘ ਚੌਥੀ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੁਰੁੱਪ ਦੂਜੇ ਵਿਚ ਸੱਤਵੀ ਤੋਂ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚ ਪਰਮਵੀਰ ਸਿੰਘ ਨੌਵੀ ਜਮਾਤ ਨੇ ਪਹਿਲਾ, ਈਸਵਰ ਸਿੰਘ ਨੌਵੀਂ ਜਮਾਤ ਨੇ ਦੂਜਾ ਤੇ ਏਕਮਅਜੀਤ ਸਿੰਘ ਅੱਠਵੀ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਕਾਸ ਪੁਰਬ ਨੂੰ ਸਮਰਪਿਤ ਸਪੈਸਲ ਅਸੈਬਲੀ ਕੀਤੀ ਗਈ। ਜਿਸ ਵਿਚ ਜਸਨਪ੍ਰੀਤ ਕੌਰ ਸੱਤਵੀ ਜਮਾਤ ਅਤੇ ਇਨਾਯਤ ਕੌਰ ਅੱਠਵੀ ਜਮਾਤ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰਪਾਲ ਕੌਰ ਤੇ ਵਾਈਸ ਪ੍ਰਿੰਸੀਪਲ ਮੈਡਮ ਕੰਵਲਦੀਪ ਕੌਰ ਨੇ ਦਸਤਾਰ ਮੁਕਾਬਲੇ ਵਿਚ ਹਿੱਸਾ ਲੈਣ ਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਕਿਹਾ ਕਿ ਗੁਰੂ ਸਹਿਬਾਨਾਂ ਨੇ ਸਾਨੂੰ ਦਸਾਤਰ ਆਪਣਾ ਆਪ ਤੇ ਪਰਿਵਾਰ ਵਾਰ ਕੇ ਬਖਸੀ ਹੈ ਤੇ ਸਾਨੂੰ ਸੰਸਾਰ ਵਿਚ ਸਰਦਾਰ ਦੀ ਉਪਾਧੀ ਹਾਸਲ ਹੋਈ ਹੈ। ਇਸ ਮੌਕੇ ਸਕੂਲ ਸਟਾਫ਼ ਵਲੋਂ ਦਸਤਾਰ ਮੁਕਾਬਲੇ ਵਿਚ ਜੱਜ ਸਹਿਬਾਨਾਂ ਦੀ ਭੂਮਿਕਾ ਨਿਭਾਉਣ ਵਾਲੇੁ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ, ਜਸਪ੍ਰੀਤ ਸਿੰਘ, ਜਸਪ੍ਰੀਤ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।