28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਗਰਾਉਂ ਇਲਾਕੇ ਅੰਦਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ

ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ।

ਅਜੀਤ ਡੈਸਕ 28-10-2026
ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਅੰਦਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ। ਸਜਾਏ ਦੀਵਾਨਾ ਵਿਚ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ, ਕਥਾ ਵਾਚਕਾਂ ਨੇ ਕਥਾ ਅਤੇ ਬੁਲਾਰਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਦੁਆਰਾ ਗੁਰੂ ਰਾਮਦਾਸ ਅਗਵਾੜ ਗੁੱਜਰਾਂ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ, ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ, ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਮਾਈ ਦਾ ਸਾਹਿਬ, ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਆਦਿ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਏ। ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਇਕ ਉੱਚੇ ਅਤੇ ਸੁੱਚੇ ਜੀਵਨ ਦੇ ਮਾਲਕ ਸਨ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਜੀ ਦੀ ਸਥਾਪਨਾ ਕਰਕੇ ਲੋਕਾਈ ਨੂੰ ਰੂਹਾਨੀਅਤ ਦਾ ਕੇਂਦਰ ਬਖਸ਼ਿਆ, ਜਿੱਥੇ ਹਰ ਵਰਗ ਦਾ ਵਿਅਕਤੀ ਨਤਮਸਤਕ ਹੋ ਸਕਦਾ ਹੈ। ਲੰਗਰ ਦੀ ਪ੍ਰਥਾ ਨੂੰ ਅੱਗੇ ਤੌਰ ਕੇ ਬਰਾਬਰਤਾ ਦਾ ਸੁਨੇਹਾ ਦਿੱਤਾ। ਇਥੇ 52 ਕਿੱਤੇ ਕਰਨ ਵਾਲਿਆਂ ਨੂੰ ਵਸਾਇਆ ਗਿਆ। ਗੁਰੂ ਸਾਹਿਬ ਦੀ ਇਨ੍ਹਾਂ ਗੁਣਾ ਸਦਕੇ ਹੀ ਤੀਸਰੇ ਪਾਤਿਸ਼ਾਹ ਨੇ ਸ੍ਰੀ ਗੁਰੂ ਅਮਰਦਾਸ ਜੀ ਨੇ ਇਨ੍ਹਾਂ ਨੂੰ ਆਪਣੇ ਘਰ ਦਾ ਜਵਾਈ ਹੀ ਨਹੀਂ ਬਣਾਇਆ ਬਲਕਿ ਗੁਰੂ ਦੀ ਗੱਦੀ ’ਤੇ ਬਿਠਾ ਕੇ ਸਿੱਖ ਕੌਮ ਦੇ ਚੌਥੇ ਪਾਤਿਸ਼ਾਹ ਬਣਾਇਆ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਅੱਜ - ਬੀ . ਡੀ . ਪੀ . ਓ . ਮਨਜੀਤ... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ’ ਚ ਹੂੰਝਾ ਫੇਰ ਜਿੱਤ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।