29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਅਗਵਾੜ ਗੁੱਜਰਾਂ ਜਗਰਾਉਂ ਵਿਖੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਕੀਰਤਨ ਦਰਬਾਰ ਸਜਾਇਆ

ਜਗਰਾਉਂ, 28 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਅਗਵਾੜ ਗੁੱਜਰਾਂ ਜਗਰਾਉਂ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਗੁਰਬਾਣੀ ਦਾ ਪਾਠ ਅਤੇ ਸਿੱਖ ਕੌਮ ਦੇ ਮਹਾਨ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 29-10-2026

ਜਗਰਾਉਂ, 28 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਅਗਵਾੜ ਗੁੱਜਰਾਂ ਜਗਰਾਉਂ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਗੁਰਬਾਣੀ ਦਾ ਪਾਠ ਅਤੇ ਸਿੱਖ ਕੌਮ ਦੇ ਮਹਾਨ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਹ ਸਮਾਗਮ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਵਿਚ ਦੇਰ ਰਾਤ ਤੱਕ ਭਾਈ ਰਜਿੰਦਰਪਾਲ ਸਿੰਘ ਖਾਲਸਾ ਲੁਧਿਆਣਾ ਵਾਲੇ ਅਤੇ ਬੀਬੀ ਮਨਦੀਪ ਕੌਰ ਦੇ ਜੱਥਿਆਂ ਵਲੋਂ ਕੀਰਤਨ ਕਤਿਾ ਗਿਆ। ਇਸ ਸਮਾਗਮ ਵਿਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਲੋਕਾਈ ਨੂੰ ਨਿੱਜ ਦੀ ਥਾਂ ਇਕ ਅਕਾਲ ਪੁਰਖ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਤੀਸਰੀ ਪਾਤਿਸ਼ਾਹ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੁਆਈ ਹੋਣ ਦੇ ਬਾਵਜੂਦ ਉਹ ਗੁਰੂ ਘਰ ਅੰਦਰ ਜੋ ਸੇਵਾਵਾਂ ਨਿਭਾਅ ਰਹੇ ਸਨ ਉਨ੍ਹਾਂ ਨੂੰ ਜਾਰੀ ਰਖਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਲਈ ਅਨੇਕਾਂ ਕਾਰਜ ਕੀਤੇ ਹਨ। ਉਨ੍ਹਾਂ ਨੇ ਹਮੇਸ਼ਾਂ ਮਨੁਖ ਨੂੰ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣਾ ਜੀਵਨ ਸਫ਼ਲ ਬਣਾਉਣ ਲਈ ਗੁਰੁ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 29 ਅਕਤੂਬਰ ਨੂੰ ਵੀ ਗੁਰਦੁਆਰਾ ਸਾਹਿਬ ਵਿਖੇ ਰਾਤ 7 ਵਜੇ ਤੋਂ ਦੇਰ ਰਾਤ ਤੱਕ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਚਾਵਲਾ, ਜਸਵੰਤ ਸਿੰਘ ਚਾਵਲਾ, ਸ਼ਾਮ ਸਿੰਘ, ਅਮਰੀਕ ਸਿੰਘ, ਜਤਿੰਦਰ ਸਿੰਘ ਚੱਢਾ, ਗੁਰਵਿੰਦਰ ਸਿੰਘ ਮੇਜੀ, ਅਜੈਪਾਲ ਸਿੰਘ, ਸਿਮਰਨਜੀਤ ਸਿੰਘ, ਗਗਨਦੀਪ ਸਿੰਘ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਪਿ੍ੰਸ, ਰੋਹਿਤ ਸਿਡਾਨਾ, ਬਿੱਲੂ ਮੱਕੜ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ-ਪਿੰਡ ਮਸ਼ਾਲ ਯਾਤਰਾ ਸ਼ੁਰੂ ਕਰਨ ਦੀ ਲੋੜ- ਮਨਜੀਤ ਸਿੰਘ ਹੰਬੜਾਂ ਅਗਲੀ ਖ਼ਬਰ ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵਲੋਂ ਦਾਣਾ ਮੰਡੀ ਜੋਧਾਂ ਦਾ ਦੌਰਾ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।