29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਐੱਸ.ਡੀ.ਐੱਮ. ਵਲੋਂ ਬੇਲਰ ਨਾਲ ਹੋ ਰਹੇ ਪਰਾਲੀ ਪ੍ਰਬੰਧਨ ਦਾ ਲਿਆ ਗਿਆ ਜਾਇਜ਼ਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਰਾਏਕੋਟ, 28 ਅਕਤੂਬਰ (ਸੁਸ਼ੀਲ) ਪਰਾਲੀ ਨੂੰ ਸਾੜਨ ਤੋ ਰੋਕਣ ਅਤੇ ਇਸਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅੱਜ ਐੱਸ. ਡੀ.

ਅਜੀਤ ਡੈਸਕ 29-10-2026
ਰਾਏਕੋਟ, 28 ਅਕਤੂਬਰ (ਸੁਸ਼ੀਲ) ਪਰਾਲੀ ਨੂੰ ਸਾੜਨ ਤੋ ਰੋਕਣ ਅਤੇ ਇਸਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅੱਜ ਐੱਸ.ਡੀ.ਐੱਮ. ਰਾਏਕੋਟ ਖੁਸ਼ਪ੍ਰੀਤ ਸਿੰਘ ਵਲੋਂ ਨੇੜਲੇ ਪਿੰਡ ਗੋਂਦਵਾਲ ਵਿਖੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਦੇ ਇੱਕ ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ ਸਿੱਧੂ , (ਜ਼ਿਲ੍ਹਾ ਪ੍ਰਧਾਨ ਬੀਕੇਯੂ ਰਾਜੇਵਾਲ) ਦੇ ਖੇਤ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਚੱਲ ਰਹੀ ਬੇਲਰ ਮਸ਼ੀਨ ਦੇ ਕੰਮ ਦਾ ਮੌਕੇ ’ਤੇ ਜਾਇਜ਼ਾ ਲਿਆ। ਕਿਸਾਨਾ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੱਠਾਂ ਬਣਾ ਕੇ ਸੁਚੱਜਾ ਪ੍ਰਬੰਧਨ ਕੀਤਾ ਜਾ ਰਿਹਾ ਸੀ, ਜਿਸ ਦੀ ਐੱਸ.ਡੀ.ਐੱਮ ਖੁਸ਼ਪ੍ਰੀਤ ਸਿੰਘ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਉਨ੍ਹਾਂ ਉੱਥੇ ਮੌਜੂਦ ਕਿਸਾਨਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਹਨਾਂ ਨਾਲ ਮੌਜੂਦ ਬਲਾਕ ਖੇਤੀਬਾੜੀ ਅਫ਼ਸਰ ਸੁਧਾਰ ਡਾ. ਨੀਰਜ ਸ਼ਰਮਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ, ਪੱਖੋਵਾਲ ਡਾ. ਗਗਨਦੀਪ ਕੌਰ ਵੱਲੋ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਦੀਆਂ ਤਕਨੀਕਾਂ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਨਾਲ ਡਾ. ਅੰਮ੍ਰਿਤਪਾਲ ਸਿੰਘ, ਏ.ਡੀ.ਓ. ਬਰਮੀ, ਡਾ. ਗਗਨਦੀਪ ਕੌਰ, ਏ.ਡੀ.ਓ. ਦੱਦਾਹੂਰ, ਡਾ. ਨਿਖਿਲ, ਏ.ਡੀ.ਓ ਨੱਥੋਵਾਲ, ਬਲਜੀਤ ਸਿੰਘ ਗੋਂਦਵਾਲ, ਦਲਜੀਤ ਸਿੰਘ ਬਰਮੀ, ਕਰਮਜੀਤ ਸਿੰਘ ਬਰਮੀ ਸਮੇਤ ਇਲਾਕੇ ਦੇ ਹੋਰ ਕੀ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਪੁਲਿਸ ਅਧਿਕਾਰੀ ਪ੍ਰੇਮ ਸਿੰਘ ਭੰਗੂ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਚੇਅਰਮੈਨ ਗੁ... ਅਗਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਸੀਨੀਅਰ ਯੂਥ ਅਕਾਲੀ ਆਗੂ ਮਿੰਟੂ ਜੱਟਪੁਰਾ ਵਲੋਂ ਸਾਲਾਨਾ ਸਮੂਹਿਕ ਵਿਆਹ ਸਮਾਗਮ ਕਰਵਾਇਆ 11 ਧੀਆਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।