01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ’ਚ ਸਾਲਾਨਾ ਖੇਡ ਸਮਾਰੋਹ ਕਰਵਾਇਆ

ਹੰਬੜਾਂ, 31 ਅਕਤੂਬਰ (ਮੇਜਰ ਹੰਬੜਾਂ)-ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ਵਿਖੇ ਪ੍ਰਿੰਸੀਪਲ ਜਸਮਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ਖੇਡ ਸਮਾਰੋਹ ਦਾ ਰੀਬਨ ਕੱਟਕੇ ਉਦਘਾਟਨ ਕੀਤਾ।

ਅਜੀਤ ਡੈਸਕ 01-11-2026
ਹੰਬੜਾਂ, 31 ਅਕਤੂਬਰ (ਮੇਜਰ ਹੰਬੜਾਂ)-ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ਵਿਖੇ ਪ੍ਰਿੰਸੀਪਲ ਜਸਮਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਨੇ ਖੇਡ ਸਮਾਰੋਹ ਦਾ ਰੀਬਨ ਕੱਟਕੇ ਉਦਘਾਟਨ ਕੀਤਾ।ਇਸ ਮੌਕੇ ਵਿਦਿਆਰਥੀਆਂ ਵਿਚ ਖੋ-ਖੋ, ਦੌੜਾਂ, ਵਾਲੀਬਾਲ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਖੇਡ ਮੁਕਾਬਲਿਆਂ ’ਚ ਖੋ-ਖੋ ਮੁਕਾਬਲਾ ਸ਼ਾਂਤੀ ਹਾਊਸ ਨੇ ਜਿੱਤਿਆ, ਜਦਕਿ ਐਲੀਮੈਂਟਰੀ ਵਰਗ ਦੇ ਮੁਕਾਬਲੇ ’ਚ ਸ਼ਕਤੀ ਹਾਊਸ ਜੇਤੂ ਰਿਹਾ। ਵਾਲੀਬਾਲ ਦੇ ਐਲੀਮੈਂਟਰੀ ਮੁਕਾਬਲੇ ’ਚ ਵੈਭਵ ਹਾਊਸ ਨੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਪ੍ਰਾਇਮਰੀ ਵਰਗ ਦੇ ਕਬੱਡੀ ਮੁਕਾਬਲੇ ਵਿਚ ਵੀ ਵੈਭਵ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਆਪਣੇ ਨਾਮ ਕੀਤੀ।ਇਸ ਤੋਂ ਇਲਾਵਾ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 50 ਮੀਟਰ ਦੌੜ, 100 ਮੀਟਰ ਦੌੜ, ਬੋਰੀ ਦੌੜ ਅਤੇ ਨਿੰਬੂ-ਚਮਚ ਦੌੜ ਵਰਗੇ ਦਿਲਚਸਪ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ।ਵੱਖ-ਵੱਖ ਮੁਕਾਬਲਿਆਂ ’ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਕਲੱਸਟਰ ਕੋਆਰਡੀਨੇਟਰ ਅਮਰਦੀਪ ਸਿੰਘ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਪ੍ਰਿੰ: ਜਸ਼ਮਨਦੀਪ ਸਿੰਘ ਨੇ ਕੀਤੀ। ਪ੍ਰਧਾਨ ਹੰਬੜਾਂ ਅਤੇ ਸਾਬਕਾ ਸਰਪੰਚ ਜੱਗਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਗੇ ਤੋਂ ਹੋਰ ਉਤਸ਼ਾਹ ਨਾਲ ਖੇਡਾਂ ’ਚ ਹਿੱਸਾ ਲੈਣ ਤਾਂ ਜੋ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ’ਚ ਵੀ ਆਪਣਾ ਤੇ ਮਾਪਿਆਂ ਦਾ ਨਾਂਅ ਰੋਸ਼ਨ ਕਰ ਸਕਣ। ਇਸ ਮੌਕੇ ਸਾਬਕਾ ਮੈਂਬਰ ਜਸਪਾਲ ਸਿੰਘ ਪਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਬੜਾਂ ਦੇ ਲੈਕਚਰਾਰ ਦਵਿੰਦਰ ਸਿੰਘ ਤੇ ਸੰਦੀਪ ਕੁਮਾਰ ਨੇ ਇਨਾਮ ਤਕਸੀਮ ਕੀਤੇ ਤੇ ਮੁਬਾਰਕਬਾਦ ਦਿੱਤੀ। ਇਸ ਖੇਡ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਕੂਲ ਦੇ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਮੈਡਮ ਕੁਲਜਿੰਦਰ ਕੌਰ, ਮੈਡਮ ਗੁਰਲੀਨ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਅਵਨਿੰਦਰ ਕੌਰ ਪੁੜੈਣ, ਮੈਡਮ ਆਸ਼ਾ ਦੇਵੀ ,ਮੈਡਮ ਪ੍ਰੀਤੀ ਪਾਇਲ, ਮੈਡਮ ਸੁਖਦੀਪ ਕੌਰ ਸਮੇਤ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਖਿਡਾਰਨਾਂ ਨੇ ਸਟੇਟ ਪੱਧਰੀ ਰਗਬੀ ਮੁਕਾਬਲੇ ’ਚ ਸਫ਼ਲਤਾ ਦੇ ਝੰਡੇ ਗੱ... ਅਗਲੀ ਖ਼ਬਰ ਹੰਬੜਾਂ ’ਚ ਡੰਪ ਕੀਤੀ ਗਈ ਝੋਨੇ ਦੀ ਪਰਾਲੀ ਨੂੰ ਅਚਾਨਕ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।