ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਖਿਡਾਰਨਾਂ ਨੇ ਸਟੇਟ ਪੱਧਰੀ ਰਗਬੀ ਮੁਕਾਬਲੇ ’ਚ ਸਫ਼ਲਤਾ ਦੇ ਝੰਡੇ ਗੱਡੇ
ਰਾਏਕੋਟ, 31 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਸਟੇਟ ਪੱਧਰੀ ਰਗਬੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫ਼ਲਤਾ ਦੇ ਝੰਡੇ ਗੱਡੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਟੇਟ ਪੱਧਰੀ ਰਗਬੀ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਪ੍ਰਭਸਹਿਜ ਕੌਰ, ਜੈਸਮੀਨ ਕੌਰ, ਤਨਵੀਰ ਕੌਰ, ਜਸਜੋਤ ਕੌਰ ਅਤੇ ਅਕਾਸ਼ਦੀਪ ਕੌਰ ਨੇ ਅੰਡਰ-14 ਵਰਗ ਵਿਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਵਲੋਂ ਭਾਗ ਲਿਆ।
ਦ
ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਹੋਣਹਾਰ ਖਿਡਾਰਨਾਂ ਨੂੰ ਸਟੇਟ ਪੱਧਰੀ ਰਗਬੀ ਮੁਕਾਬਲੇ ’ਚ ਮੱਲਾਂ ਮਾਰਨ ’ਤੇ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ ਤੇ ਸਕੂਲ ਸਟਾਫ਼। ਤਸਵੀਰ: ਬਲਵਿੰਦਰ ਸਿੰਘ ਲਿੱਤਰ
01-11-2026
ਰਾਏਕੋਟ, 31 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਸਟੇਟ ਪੱਧਰੀ ਰਗਬੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫ਼ਲਤਾ ਦੇ ਝੰਡੇ ਗੱਡੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਟੇਟ ਪੱਧਰੀ ਰਗਬੀ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਪ੍ਰਭਸਹਿਜ ਕੌਰ, ਜੈਸਮੀਨ ਕੌਰ, ਤਨਵੀਰ ਕੌਰ, ਜਸਜੋਤ ਕੌਰ ਅਤੇ ਅਕਾਸ਼ਦੀਪ ਕੌਰ ਨੇ ਅੰਡਰ-14 ਵਰਗ ਵਿਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਵਲੋਂ ਭਾਗ ਲਿਆ। ਉਪਰੋਕਤ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰੀ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਲੁਧਿਆਣਾ ਜ਼ਿਲ੍ਹੇ ਦੀ ਝੋਲੀ ਪਾਇਆ। ਸਕੂਲ ਦੀ ਵਿਦਿਆਰਥਣ ਪ੍ਰਭਸਹਿਜ ਕੌਰ ਅਤੇ ਜੈਸਮੀਨ ਨੇ ਕ੍ਰਮਵਾਰ ਪੂਰੇ ਟੂਰਨਾਮੈਂਟ ਵਿਚ ਸਭ ਤੋਂ ਵੱਧ ਸਕੋਰ ਕੀਤੇ। ਇਸ ਤੋਂ ਬਿਨ੍ਹਾਂ ਤਨਵੀਰ ਕੌਰ, ਅਕਾਸ਼ਦੀਪ ਕੌਰ ਤੇ ਜਸਜੋਤ ਕੌਰ ਨੇ ਸ਼ਾਨਦਾਰ ਡਿਫੈਂਸ ਰਾਹੀਂ ਆਪਣੀ ਖੇਡ ਦਾ ਲੋਹਾ ਮੰਨਵਾਇਆ। ਇਸ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਜਸਮੀਤ ਕੌਰ, ਗੁਰਲੀਨ ਕੌਰ, ਸੁਖਮਨਪ੍ਰੀਤ ਕੌਰ, ਸਿਮਰ ਕੌਰ, ਗੁਰਵੀਰ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਵੀ ਅੰਡਰ-17 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪਹੁੰਚਣ ’ਤੇ ਸਮੂਹ ਵਿਦਿਆਰਥਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਵਲੋਂ ਖਿਡਾਰਨਾਂ ਦੀ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਡੀ.ਪੀ.ਈ ਸੁਦਾਗਰ ਸਿੰਘ ਦੀ ਯੋਗ ਅਗਵਾਈ ਅਤੇ ਸਿਖ਼ਲਾਈ ਨੂੰ ਦਿੱਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮੇਂ ਮੈਡਮ ਸਰਬਜੀਤ ਕੌਰ ਗਰੇਵਾਲ, ਬਲਜਿੰਦਰ ਕੌਰ, ਪਰਮਿੰਦਰ ਕੌਰ, ਸੰਦੀਪ ਕੌਰ, ਬਬੀਤਾ ਰਾਣੀ, ਰਵਨੀਤ ਕੌਰ, ਰਖ਼ਸਾ ਰਾਣੀ, ਪ੍ਰਭਦੀਪ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਮਨਦੀਪ ਕੌਰ, ਗੁਰਵਿੰਦਰ ਕੌਰ, ਕਿਰਨਦੀਪ ਕੌਰ, ਬੇਅੰਤ ਕੌਰ, ਰਾਣੀ ਸੈਂਭੀ, ਰਮਨਦੀਪ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਸਤਵੀਰ ਸਿੰਘ, ਗੁਰਮੇਲ ਸਿੰਘ, ਜਤਿੰਦਰਪਾਲ ਸਿੰਘ, ਵਰਿੰਦਰ ਮੋਹਨ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।