01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਖੇ ਲੇਖ ਲਿਖਣ ਤੇ ਭਾਸ਼ਨ ਮੁਕਾਬਲੇ ਕਰਵਾਏ

ਰਾਏਕੋਟ, 31 ਅਕਤੂਬਰ (ਸੁਸ਼ੀਲ) ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ ਵਿਖੇ ਅੱਜ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਪ੍ਰਿੰਸੀਪਲ ਡਾ. ਮਮਤਾ ਕੋਛੜ ਦੀ ਨਿਗਰਾਨੀ ਹੇਠ ਕਰਵਾਇਆ ਗਿਆ।

ਅਜੀਤ ਡੈਸਕ 01-11-2026
ਰਾਏਕੋਟ, 31 ਅਕਤੂਬਰ (ਸੁਸ਼ੀਲ) ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ ਵਿਖੇ ਅੱਜ ਰੈੱਡ ਰਿਬਨ ਕਲੱਬ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਪ੍ਰਿੰਸੀਪਲ ਡਾ. ਮਮਤਾ ਕੋਛੜ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦਰਮਿਆਨ ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਲੇਖ ਲਿਖਣ ਮੁਕਾਬਲੇ ਵਿਚ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਰਵਿੰਦਰ ਕੌਰ ਨੇ ਪਹਿਲਾ ਸਥਾਨ, ਬੀ.ਏ. ਭਾਗ ਪਹਿਲਾ ਦੀ ਅੰਜਲੀ ਨੇ ਦੂਜਾ ਸਥਾਨ ਅਤੇ ਬੀ.ਏ. ਭਾਗ ਪਹਿਲਾ ਦੀ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨੂੰ ਤਬਾਹ ਕਰ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਕਾਲਜ ਪ੍ਰਿੰਸੀਪਲ ਡਾ. ਮਮਤਾ ਕੋਛੜ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਸਕੂਲ ਲੱਖਾ ਦੇ ਤਿੰਨ ਵਿਦਿਆਰਥੀਆਂ ਨੇ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਜਿੱਤਾਂ ਦਰਜ ਕੀਤੀਆਂ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।