01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਸਕੂਲ ਲੱਖਾ ਦੇ ਤਿੰਨ ਵਿਦਿਆਰਥੀਆਂ ਨੇ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਜਿੱਤਾਂ ਦਰਜ ਕੀਤੀਆਂ

ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਦੇ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਪ੍ਰਵੀਨ ਸਿੰਘ ਅਤੇ ਪਿੰਦਰ ਸਿੰਘ ਨੇ ਅੰਡਰ-17 ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚੋਂ ਦੋ ਸੋਨ ਤਗਮੇ (ਵਿਅਕਤੀਗਤ ਅਤੇ ਟੀਮ ਪੱਧਰ ’ਤੇ) ਪ੍ਰਾਪਤ ਕਰਕੇ ਸਕੂਲ ਪਿੰਡ ਅਤੇ ਇਲਾਕੇ ਦਾ ਨਾਂਅ ਚਮਕਾਇਆ ਹੈ। ਇਸ ਤੋਂ ਇਲਾਵਾ ਅੰਡਰ-19 ਗੱਤਕਾ ਵਿਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ।

ਅਜੀਤ ਡੈਸਕ 01-11-2026
ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਦੇ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਪ੍ਰਵੀਨ ਸਿੰਘ ਅਤੇ ਪਿੰਦਰ ਸਿੰਘ ਨੇ ਅੰਡਰ-17 ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚੋਂ ਦੋ ਸੋਨ ਤਗਮੇ (ਵਿਅਕਤੀਗਤ ਅਤੇ ਟੀਮ ਪੱਧਰ ’ਤੇ) ਪ੍ਰਾਪਤ ਕਰਕੇ ਸਕੂਲ ਪਿੰਡ ਅਤੇ ਇਲਾਕੇ ਦਾ ਨਾਂਅ ਚਮਕਾਇਆ ਹੈ। ਇਸ ਤੋਂ ਇਲਾਵਾ ਅੰਡਰ-19 ਗੱਤਕਾ ਵਿਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਦਿੱਲੀ ਵਿਖੇ ਕਰਵਾਏ ਮੁਕਾਬਲਿਆਂ ਵਿਚ ਜਿੱਤ ਦਰਜ ਕਰਕੇ ਜਦੋਂ ਇਹ ਵਿਦਿਆਰਥੀ ਪਿੰਡ ਪਹੁੰਚੇ ਤਾਂ ਇੰਨ੍ਹਾਂ ਵਿਦਿਆਰਥੀਆਂ ਨੂੰ ਸਮੂਹ ਸਕੂਲ ਸਟਾਫ਼ ਅਤੇ ਨਗਰ ਨਿਵਾਸੀਆਂ ਵਲੋਂ ਪਿੰਡ ਦੇ ਬੱਸ ਸਟੈਂਡ ਤੋਂ ਹਾਰ ਪਹਿਨਾ ਕੇ ਅਤੇ ਆਦਰ ਸਹਿਤ ਖੁੱਲ੍ਹੀ ਜੀਪ ਵਿੱਚ ਸਵਾਰ ਕਰਕੇ ਪਿੰਡ ਅਤੇ ਇਲਾਕੇ ਵਿੱਚ ਲਿਜਾਇਆ ਗਿਆ। ਸਕੂਲ ਪਹੁੰਚਣ ਉਪਰੰਤ ਇੰਨ੍ਹਾਂ ਵਿਦਿਆਰਥੀਆਂ ਨੂੰ ਸਿਰੋਪਾਉ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇੰਨ੍ਹਾਂ ਵਿਦਿਆਰਥੀਆਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਸ: ਭੁਪਿੰਦਰ ਸਿੰਘ, ਡੀ.ਪੀ.ਈ. ਬਲਕਾਰ ਸਿੰਘ, ਗੱਤਕਾ ਕੋਚ ਹਰਪ੍ਰੀਤ ਸਿੰਘ, ਸਰਪੰਚ ਹਰਜੀਤ ਸਿੰਘ ਲੱਖਾ, ਸਾਬਕਾ ਸਰਪੰਚ ਜਸਬੀਰ ਸਿੰਘ ਧਾਲੀਵਾਲ, ਸਮੁੱਚੀ ਗ੍ਰਾਮ ਪੰਚਾਇਤ, ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ, ਸਮੂਹ ਸਕੂਲ ਪ੍ਰਬੰਧਕ ਕਮੇਟੀ, ਸਕੂਲ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਡਾਕ ਘਰ ਸਿੱਧਵਾਂ ਬੇਟ ਵਿਖੇ ‘ਡਾਕ ਚੋਪਾਲ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਵਿਖੇ ਲੇਖ ਲਿਖਣ ਤੇ ਭਾਸ਼ਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।