03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਵ: ਰੂਬਲ ਸਿੰਘ ਦੀ ਯਾਦ ’ਚ ਤਿੰਨ ਰੋਜ਼ਾ ਫੁੱਟਬਾਲ ਤੇ ਕਬੱਡੀ ਖੇਡ ਮੇਲਾ ਕਰਵਾਇਆ

ਰਾਏਕੋਟ, 2 ਨਵੰਬਰ (ਸੁਸ਼ੀਲ)- ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਰਾਏਕੋਟ ਵਿਖੇ ਸਵ: ਰੂਬਲ ਸਿੰਘ ਦੀ ਯਾਦ ਵਿਚ ਜਗਮੇਲ ਸਿੰਘ ਰਾਜੂ ਰਾਏਕੋਟ ਤੇ ਖੇਡ ਪ੍ਰਮੋਟਰ ਬੂਟਾ ਸਿੰਘ ਛਾਪਾ ਦੀ ਅਗਵਾਈ ਹੇਠ ਕਰਵਾਇਆ ਗਿਆ ਤਿੰਨ ਰੋਜ਼ਾ ਫੁੱਟਬਾਲ ਅਤੇ ਇਕ ਰੋਜ਼ਾ ਕਬੱਡੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਖੇਡ ਮੇਲੇ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਖੇਡ ਮੇਲੇ ਦੌਰਾਨ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੂੰ ਸਨਮਾਨ ਨਿਸ਼ਾਨੀ ਭੇਟ ਕਰਦੇ ਹੋਏ ਬੂਟਾ ਸਿੰਘ ਛਾਪਾ, ਜਗਮੇਲ ਸਿੰਘ ਰਾਜੂ ਤੇ ਹੋਰ। ਅਜੀਤ ਤਸਵੀਰ 03-11-2026
ਰਾਏਕੋਟ, 2 ਨਵੰਬਰ (ਸੁਸ਼ੀਲ)- ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਰਾਏਕੋਟ ਵਿਖੇ ਸਵ: ਰੂਬਲ ਸਿੰਘ ਦੀ ਯਾਦ ਵਿਚ ਜਗਮੇਲ ਸਿੰਘ ਰਾਜੂ ਰਾਏਕੋਟ ਤੇ ਖੇਡ ਪ੍ਰਮੋਟਰ ਬੂਟਾ ਸਿੰਘ ਛਾਪਾ ਦੀ ਅਗਵਾਈ ਹੇਠ ਕਰਵਾਇਆ ਗਿਆ ਤਿੰਨ ਰੋਜ਼ਾ ਫੁੱਟਬਾਲ ਅਤੇ ਇਕ ਰੋਜ਼ਾ ਕਬੱਡੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਖੇਡ ਮੇਲੇ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਮੇਲੇ ਦੌਰਾਨ ਅੰਡਰ-15 ਵਰਗ ਵਿਚ 16 ਫੁੱਟਬਾਲ ਟੀਮਾਂ ਨੇ ਭਾਗ ਲਿਆ। ਇਨ੍ਹਾਂ ਟੀਮਾਂ ਵਿਚਕਾਰ ਹੋਏ ਫਸਵੇਂ ਅਤੇ ਰੋਮਾਂਚਕ ਮੁਕਾਬਲਿਆਂ ਵਿਚ ਕੋਠੇ ਰਾਹਲਾਂ ਦੀ ਟੀਮ ਨੇ ਲਤਾਲਾ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-40 ਵਰਗ ਦੀਆਂ 8 ਟੀਮਾਂ ਵਿਚਕਾਰ ਹੋਏ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ ਅਤੇ ਪੱਖੋਵਾਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਦੇ ਮੁਕਾਬਲਿਆਂ ਵਿੱਚ ਵੀ ਖਿਡਾਰੀਆਂ ਨੇ ਆਪਣੀ ਤਾਕਤ, ਫੁਰਤੀ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਕੁੱਲ 35 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਰੌਂਤਾ ਦੀ ਟੀਮ ਨੇ ਪਹਿਲਾ ਅਤੇ ਸਾਪੂਵਾਲਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਖੇਡ ਮੇਲੇ ਦੇ ਆਖ਼ਰੀ ਦਿਨ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਬਾਬਾ ਜਸਦੇਵ ਸਿੰਘ ਨੇ ਖੇਡ ਮੇਲੇ ਦੇ ਪ੍ਰਬੰਧਕਾਂ ਰਾਜੂ ਰਾਏਕੋਟ ਅਤੇ ਬੂਟਾ ਸਿੰਘ ਛਾਪਾ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਸਮਾਜ ਵਿਚ ਉਸਾਰੂ ਮਾਹੌਲ ਸਿਰਜਣ ਲਈ ਬੇਹੱਦ ਸਹਾਈ ਸਿੱਧ ਹੁੰਦੇ ਹਨ। ਅਖੀਰ ਵਿਚ ਪ੍ਰਬੰਧਕਾਂ ਵਲੋਂ ਜੇਤੂ ਟੀਮਾਂ ਨੂੰ ਨਕਦ ਇਨਾਮ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ, ਖੇਡ ਪ੍ਰੇਮੀਆਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਸਮੇਂ ਖੇਡ ਪ੍ਰਮੋਟਰ ਬੂਟਾ ਸਿੰਘ ਛਾਪਾ, ਪ੍ਰਿੰਸੀਪਲ ਚਰਨਜੀਤ ਕੌਰ, ਦਵਿੰਦਰ ਸਿੰਘ ਗਰੇਵਾਲ, ਜਗਤਾਰ ਸਿੰਘ ਸੰਤ, ਬਲਦੇਵ ਸਿੰਘ ਦੇਬੀ, ਗੁਰਵਿੰਦਰ ਸਿੰਘ ਗਰੇਵਾਲ, ਪਰਵਿੰਦਰ ਸਿੰਘ ਮਿੰਟੂ, ਜਗਦੇਵ ਸਿੰਘ ਦੇਵ, ਜਸਕਮਲ ਸਿੰਘ ਲਾਡੀ, ਨਿੱਕਾ ਗਰੇਵਾਲ, ਕੁਮੈਂਟੇਟਰ ਰਵਿੰਦਰ ਸਿੰਘ ਦੱਧਾਹੂਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਦਾ ਦੋ ਰੋਜ਼ਾ ਖੇਡ ਮੇਲਾ ਸਮਾਪਤ ਪਹਿਲੇ ਸਾਲ ਹੀ ਬੱਚਿਆਂ ਨੇ ਰਚਿਆ ਇਤਿਹਾਸ- ਪ੍ਰਧਾਨ ਸਿੱਧੂ ਅਗਲੀ ਖ਼ਬਰ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵ੍ਰਿੰਦਾਵਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਕੋਆਰਡੀਨੇਟਰ ਥਿੰਦ ਤੇ ਸੇਖੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।