04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰਦੁਆਰਾ ਮੰਜੀ ਸਾਹਿਬ ਗੋਲੀਕਾਂਡ ਦੇ ਮੁਲਜ਼ਮ ਦੀ ਮੌਤ

ਜਗਰਾਉਂ/ਗੁਰੂਸਰ ਸੁਧਾਰ, 3 ਨਵੰਬਰ (ਗੁਰਦੀਪ ਸਿੰਘ ਮਲਕ, ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਮੁੱਖ ਸੇਵਾਦਾਰ ਦੇ ਕਮਰੇ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਜ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ, ਜਿਸ ਤੋੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਮੁਲਜ਼ਮ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੇ ਪੁਲਿਸ ’ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਜਗਰਾਉਂ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪਰਿਵਾਰਕ ਮੈਂਬਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 04-11-2026
ਜਗਰਾਉਂ/ਗੁਰੂਸਰ ਸੁਧਾਰ, 3 ਨਵੰਬਰ (ਗੁਰਦੀਪ ਸਿੰਘ ਮਲਕ, ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਮੁੱਖ ਸੇਵਾਦਾਰ ਦੇ ਕਮਰੇ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਜ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ, ਜਿਸ ਤੋੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਮੁਲਜ਼ਮ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੇ ਪੁਲਿਸ ’ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ 28 ਅਕਤੂਬਰ ਨੂੰ ਤੜਕਸਾਰ ਕਰੀਬ 3:15 ਵਜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਦੇ ਕਮਰੇ ਵੱਲ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਦੀ ਜਾਂਚ ਕਰਦਿਆਂ ਪੁਲਿਸ ਨੇ ਬੀਤੇ ਦਿਨ ਰਾਜ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਪੁਲਿਸ ਹਿਰਾਸਤ ਦੌਰਾਨ ਉਸ ਨਾਲ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ। ਉਨ੍ਹਾਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਪਰਿਵਾਰ ਵੱਲੋਂ ਲਾਏ ਤਸ਼ੱਦਦ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਰਾਜ ਰਾਜੂ ਪਹਿਲਾਂ ਤੋਂ ਹੀ ਕਈ ਬਿਮਾਰੀਆਂ ਤੋਂ ਪੀੜਤ ਸੀ। ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜਨ ’ਤੇ ਉਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲੇ ਨੂੰ ਲੈ ਕੇ ਤਣਾਅਪੂਰਨ ਸਥਿਤੀ ਬਣਨ ਦੇ ਮੱਦੇਨਜ਼ਰ ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਮਾਣਯੋਗ ਜੱਜ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਪੁਲਿਸ ਅਧਿਕਾਰੀ ਰਾਜਨ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੋਸਟਮਾਰਟਮ ਦੀ ਕਾਰਵਾਈ ਨਿਆਂਇਕ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
ਪਿਛਲੀ ਖ਼ਬਰ ਪ੍ਰਿੰਸੀਪਲ ਹਰਪ੍ਰੀਤ ਸਿੰਘ ਗਰੇਵਾਲ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ਨਾਲ ਵਰਕਰਾਂ ਸਮੇਤ ਕਰਾਂਗੇ ਸ਼ਮੂਲੀਅਤ- ਕੈਪਟਨ ਸੰਧੂ, ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।