ਗੁਰਪੁਰਬ ਕਮੇਟੀ ਦਾ ਗਠਨ, ਚਾਵਲਾ ਪ੍ਰਧਾਨ, ਨਾਗੀ ਖ਼ਜ਼ਾਨਚੀ ਤੇ ਦੂਆ ਸਹਾਇਕ ਖ਼ਜ਼ਾਨਚੀ ਨਿਯੁਕਤ
ਜਗਰਾਉਂ, 5 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਿੰਘ ਸਭਾ ਵਿਖੇ ਸਮੁੱਚੀਆਂ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਦੀਆਂ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਗੁਰਪੁਰਬ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਗੁਰਪੁਰਬ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਹਰਵਿੰਦਰ ਸਿੰਘ ਚਾਵਲਾ ਨੂੰ ਪ੍ਰਧਾਨ, ਪ੍ਰਦੀਪ ਸਿੰਘ ਨਾਗੀ ਨੂੰ ਖ਼ਜ਼ਾਨਚੀ ਅਤੇ ਗੁਰਦੀਪ ਸਿੰਘ ਦੂਆ ਨੂੰ ਸਹਾਇਕ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ।
ਜਗਰਾਉਂ, 5 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਿੰਘ ਸਭਾ ਵਿਖੇ ਸਮੁੱਚੀਆਂ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਦੀਆਂ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਗੁਰਪੁਰਬ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਗੁਰਪੁਰਬ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਹਰਵਿੰਦਰ ਸਿੰਘ ਚਾਵਲਾ ਨੂੰ ਪ੍ਰਧਾਨ, ਪ੍ਰਦੀਪ ਸਿੰਘ ਨਾਗੀ ਨੂੰ ਖ਼ਜ਼ਾਨਚੀ ਅਤੇ ਗੁਰਦੀਪ ਸਿੰਘ ਦੂਆ ਨੂੰ ਸਹਾਇਕ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਪੁਰਬ ਸਮਾਗਮਾਂ ਦੇ ਸਮੁੱਚੇ ਪ੍ਰਬੰਧਾਂ ਦੀ ਦੇਖਰੇਖ ਲਈ ਪੰਜ ਮੈਂਬਰੀ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜਗਜੀਤ ਸਿੰਘ ਸੋਨੀ, ਅਵਤਾਰ ਸਿੰਘ ਮਿਗਲਾਨੀ, ਗੁਰਪ੍ਰੀਤ ਸਿੰਘ ਗੁਰਦੁਆਰਾ ਭਜਨਗੜ੍ਹ, ਮੈਨੇਜਰ ਗੁਰਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਚੀਨੂੰ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 10 ਨਵੰਬਰ ਤੋਂ ਪ੍ਰਭਾਤ ਫੇਰੀਆਂ ਦਾ ਪ੍ਰੋਗਰਾਮ ਆਰੰਭ ਹੋਵੇਗਾ। 21 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਸੰਪੰਨ ਹੋਵੇਗਾ। 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 23 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਅਤੇ ਕਥਾ-ਵਿਚਾਰ ਕੀਤੇ ਜਾਣਗੇ। ਭਾਈ ਗਰੇਵਾਲ ਨੇ ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੀਟਿੰਗ ਵਿੱਚ ਗੁਰਸ਼ਰਨ ਸਿੰਘ ਮਿਗਲਾਨੀ, ਪ੍ਰਤਾਪ ਸਿੰਘ, ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਇੰਚਾਰਜ ਇਸ਼ਪ੍ਰੀਤ ਸਿੰਘ, ਹਰਿੰਦਰ ਸਿੰਘ ਹਿੰਦੀ, ਪ੍ਰੋਫੈਸਰ ਮਹਿੰਦਰ ਸਿੰਘ, ਅਕਾਊਂਟੈਂਟ ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਗੁਰਦੁਆਰਾ ਭਜਨਗੜ੍ਹ ਸਾਹਿਬ, ਪ੍ਰਧਾਨ ਰਾਜਾ ਜੀ, ਸਤਨਾਮ ਸਿੰਘ ਗ੍ਰੰਥੀ, ਚਰਨਜੀਤ ਸਿੰਘ ਸਰਨਾ, ਗੁਰਸ਼ਰਨ ਸਿੰਘ ਮਿਗਲਾਨੀ, ਰਮੇਸ਼ ਸਿੰਘ, ਸੋਨੂੰ ਮਿਗਲਾਨੀ ਤੇ ਸੇਵਾਦਾਰ ਸੰਤੋਖ ਸਿੰਘ ਆਦਿ ਹਾਜ਼ਰ ਸਨ। 05Jag03