ਰਾਏਕੋਟ, 6 ਨਵੰਬਰ (ਸੁਸ਼ੀਲ)- ਐੱਸ. ਬੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਰੰਗੋਲੀ ਸਜਾਉਣ ਅਤੇ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਬੱਚਿਆਂ ਵਲੋਂ ਆਪਣੇ ਹੁਨਰ ਤੇ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ। ਸੁੰਦਰ ਰੰਗੋਲੀ ਤੇ ਦੀਵੇ ਬਣਾਉਣ ਵਾਲੇ ਬੱਚਿਆਂ ਦੀ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਦੇ ਕੇ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ।