07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਕਰਵਾਏ ਅੰਤਰ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਪੈਟਲਜ਼ ਪ੍ਰਿਜ਼ਮ ਮੁਕਾਬਲੇ ’ਚ ਵਿਦਿਆਰਥੀ ਸਤੁਤੀ ਤੇ ਅਨਮੋਲਪ੍ਰੀਤ ਕੌਰ ਨੇ ਪਹਿਲਾ ਸਥਾਨ, ਜੰਕ ਟੂ ਜੀਨੀਅਸ ਮੁਕਾਬਲੇ ’ਚ ਵਿਦਿਆਰਥਣ ਮਨੀਸ਼ਾ ਨੇ ਪਹਿਲਾ ਸਥਾਨ, ਫੋਕਵਾਈਬ ਮੁਕਾਬਲੇ ’ਚ ਵਿਦਿਆਰਥੀ ਪਰਵਾਨ ਅਖਤਰ ਨੇ ਦੂਸਰਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 07-11-2026
ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਕਰਵਾਏ ਅੰਤਰ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਪੈਟਲਜ਼ ਪ੍ਰਿਜ਼ਮ ਮੁਕਾਬਲੇ ’ਚ ਵਿਦਿਆਰਥੀ ਸਤੁਤੀ ਤੇ ਅਨਮੋਲਪ੍ਰੀਤ ਕੌਰ ਨੇ ਪਹਿਲਾ ਸਥਾਨ, ਜੰਕ ਟੂ ਜੀਨੀਅਸ ਮੁਕਾਬਲੇ ’ਚ ਵਿਦਿਆਰਥਣ ਮਨੀਸ਼ਾ ਨੇ ਪਹਿਲਾ ਸਥਾਨ, ਫੋਕਵਾਈਬ ਮੁਕਾਬਲੇ ’ਚ ਵਿਦਿਆਰਥੀ ਪਰਵਾਨ ਅਖਤਰ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਪਾਲ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਨੂੰ ਆਪਣੀ ਸੋਚ ਨੂੰ ਨਵੀਆਂ ਉਡਾਣਾਂ ਦੇਣ ਤੇ ਆਪਣੀ ਕਾਬਲੀਅਤ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਵੀ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੀ ਮੀਟਿੰਗ ਹੋਈ ਮੀਟਿੰਗ ਵਿਚ 51 ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਬੇਸ ’ਤੇ ਭਰਤੀ ਕਰਨ ਦਾ ਮਤਾ... ਅਗਲੀ ਖ਼ਬਰ ਡਿਕਸਨ ਕੰਪਨੀ ਹੰਬੜਾਂ ਵਲੋਂ ਪਿੰਡ ਦੇ ਵਿਕਾਸ ਲਈ 1 ਲੱਖ, ਗੁਰਦੁਆਰਾ ਸਾਹਿਬ ਤੇ ਮੰਦਰ ਕਮੇਟੀ ਨੂੰ 25- 25 ਹਜ਼ਾਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।