10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਾਹਿਤ ਸਭਾ ਜਗਰਾਉਂ ਨੇ ਅਧਿਆਪਕਾਂ ਦੇ ਸੁਲੇਖ ਮੁਕਾਬਲੇ ਕਰਵਾਏ

ਜਗਰਾਉਂ, 9 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਾਹਿਤ ਸਭਾ ਜਗਰਾਉਂ ਵਲੋਂ ਦੀਵਾਲੀ ਦੇ ਮੌਕੇ ’ਤੇ ਸਥਾਨਕ ਸਰਕਾਰੀ ਬੇਸਿਕ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਦੇ ਸੁਲੇਖ ਮੁਕਾਬਲੇ ਸਾਹਿਤ ਸਭਾ ਦੇ ਪ੍ਰਧਾਨ ਮੇਜਰ ਸਿੰਘ ਛੀਨਾ ਦੀ ਅਗਵਾਈ ’ਚ ਕਰਵਾਏ ਗਏ। ਇਸ ਮੌਕੇ 7 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਸੁਲੇਖ ਪ੍ਰਤੀਯੋਗਤਾ ਵਿੱਚ ਭਾਗ ਲਿਆ ਗਿਆ।

ਅਜੀਤ ਡੈਸਕ 10-11-2026
ਜਗਰਾਉਂ, 9 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਾਹਿਤ ਸਭਾ ਜਗਰਾਉਂ ਵਲੋਂ ਦੀਵਾਲੀ ਦੇ ਮੌਕੇ ’ਤੇ ਸਥਾਨਕ ਸਰਕਾਰੀ ਬੇਸਿਕ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਦੇ ਸੁਲੇਖ ਮੁਕਾਬਲੇ ਸਾਹਿਤ ਸਭਾ ਦੇ ਪ੍ਰਧਾਨ ਮੇਜਰ ਸਿੰਘ ਛੀਨਾ ਦੀ ਅਗਵਾਈ ’ਚ ਕਰਵਾਏ ਗਏ। ਇਸ ਮੌਕੇ 7 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਸੁਲੇਖ ਪ੍ਰਤੀਯੋਗਤਾ ਵਿੱਚ ਭਾਗ ਲਿਆ ਗਿਆ। ਇੰਨ੍ਹਾਂ ਮੁਕਾਬਲਿਆਂ ’ਚ ਭੁਪਿੰਦਰ ਕੌਰ ਪਿੰਦੂ ਨੇ ਪਹਿਲਾ ਸਥਾਨ, ਅਰਸ਼ਦੀਪ ਸਿੰਘ ਸੋਖੀ ਨੇ ਦੂਸਰਾ ਸਥਾਨ ਅਤੇ ਸਤਨਾਮ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜੇਤੂਆਂ ਨੂੰ ਪੁਸਤਕਾਂ, ਟਰਾਫੀ, ਪ੍ਰਮਾਣ-ਪੱਤਰ ਅਤੇ ਨਕਦ ਰਾਸ਼ੀ ਨਾਲ ਸਨਮਾਨਿਆ ਗਿਆ। ਬਾਕੀ ਸਭ ਨੂੰ ਪੁਸਤਕਾਂ ਤੇ ਪ੍ਰਮਾਣ-ਪੱਤਰ ਤਕਸੀਮ ਕੀਤੇ ਗਏ। ਇਸ ਮੁਕਾਬਲੇ ਦੌਰਾਨ ਜੱਜਾਂ ਦੀ ਭੂਮਿਕਾ ਸੁਲੇਖ ਮਾਹਿਰ ਮੈਡਮ ਰਾਜਿੰਦਰ ਕੌਰ ਅਤੇ ਉੱਘੇ ਕਵੀ ਅਵਤਾਰ ਜਗਰਾਉਂ ਵਲੋਂ ਨਿਭਾਈ ਗਈ। ਇਸ ਮੌਕੇ ਰਾਜਿੰਦਰ ਕੌਰ ਵਲੋਂ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿੱਪੀ ਦੀ ਮਹੱਤਤਾ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਸੁੰਦਰ ਲਿਖਤ ਦੇ ਸਾਰਥਕ ਨੁਕਤੇ ਵੀ ਦੱਸੇ। ਪ੍ਰਤੀਯੋਗਤਾ ਪਿਛੋਂ ਇੱਕ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਰਾਜਿੰਦਰ ਕੌਰ ਸੁਲੇਖ ਮਾਹਰ, ਮੇਜਰ ਸਿੰਘ ਛੀਨਾ, ਸਭਾ ਪ੍ਰਧਾਨ, ਐੱਚ.ਐੱਸ. ਡਿੰਪਲ, ਸਭਾ ਸਕੱਤਰ, ਹਰਬੰਸ ਸਿੰਘ ਅਖਾੜਾ, ਅਜੀਤ ਪਿਆਸਾ, ਸਰਦੂਲ ਲੱਖਾ, ਡਾ: ਜਸਵੰਤ ਸਿੰਘ ਢਿੱਲੋਂ, ਹਰਪ੍ਰੀਤ ਕੌਰ , ਗੁਰਜੀਤ ਸਹੋਤਾ, ਪ੍ਰਭਜੋਤ ਸਿੰਘ ਸੋਹੀ ਅਤੇੇ ਅਵਤਾਰ ਜਗਰਾਉਂ ਨੇ ਆਪਣੀਆਂ ਕਾਵਿ-ਰਚਨਾਵਾਂ ਨਾਲ ਸਾਂਝ ਪੁਆਈ। ਸਟੇਜ਼ ਸੰਚਾਲਨ ਦੀ ਭੂਮਿਕਾ ਸਭਾ ਦੇ ਸਕੱਤਰ ਤੇ ਕਵੀ ਐੱਚ.ਐੱਸ ਡਿੰਪਲ ਨੇ ਨਿਭਾਈ।
ਪਿਛਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਮੌਤਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਯਾਤਰਾ ਦੀ ਸਫ਼ਲਤਾ ਲਈ ਮੀਟਿੰਗ ਜਲਦੀ- ਜਸਕਰਨ ਸਿੰਘ ਦਿਓਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।