13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜਗਰਾਉਂ ਵਿਖੇ ਬੇਅੰਤ ਸਿੰਘ ਸਿੱਧੂ ਨੇ ਐੱਸ. ਡੀ. ਐੱਮ. ਦਾ ਅਹੁਦਾ ਸੰਭਾਲਿਆ

ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਜਗਰਾਉਂ ਦੇ ਨਵੇਂ ਉਪ ਮੰਡਲ ਮੈਜਿਸਟ੍ਰੇਟ (ਐੱਸ. ਡੀ.

ਅਜੀਤ ਡੈਸਕ 13-11-2026
ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਜਗਰਾਉਂ ਦੇ ਨਵੇਂ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਬੇਅੰਤ ਸਿੰਘ ਸਿੱਧੂ ਨੇ ਅੱਜ ਜਗਰਾਉਂ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਐੱਸ. ਡੀ. ਐੱਮ. ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਸੀ। ਅਹੁਦਾ ਸੰਭਾਲਣ ਮੌਕੇ ਦਫ਼ਤਰੀ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐੱਸ. ਡੀ. ਐੱਮ. ਬੇਅੰਤ ਸਿੰਘ ਸਿੱਧੂ ਵੱਲੋਂ ਅਹੁਦਾ ਸੰਭਾਲਣ ਨਾਲ ਜਗਰਾਉਂ ਉਪ ਮੰਡਲ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿੱਚ ਆ ਗਈ ਹੈ। ਉਪ ਮੰਡਲ ਪੱਧਰ ’ਤੇ ਪ੍ਰਸ਼ਾਸਨਿਕ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਕਾਰ ਤਾਲਮੇਲ ਬਣਾਈ ਰੱਖਣ ਲਈ ਐੱਸ.ਡੀ.ਐੱਮ. ਜ਼ਿੰਮੇਵਾਰੀ ਨਿਭਾਉਣਗੇ। ਜ਼ਿਕਰਯੋਗ ਹੈ ਕਿ ਐੱਸ.ਡੀ.ਐੱਮ. ਦਫ਼ਤਰ ਨਾਲ ਇਲਾਕੇ ਦੇ ਲੋਕਾਂ ਦੇ ਅਨੇਕਾਂ ਜ਼ਰੂਰੀ ਕੰਮ ਜੁੜੇ ਹੁੰਦੇ ਹਨ। ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਪ੍ਰਸ਼ਾਸਨਿਕ ਸੇਵਾਵਾਂ, ਸਰਕਾਰੀ ਯੋਜਨਾਵਾਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਇਸ ਦਫ਼ਤਰ ਦੀ ਅਹਿਮ ਭੂਮਿਕਾ ਹੁੰਦੀ ਹੈ। ਨਵੇਂ ਐੱਸ.ਡੀ.ਐੱਮ. ਬੇਅੰਤ ਸਿੰਘ ਸਿੱਧੂ ਦੇ ਅਹੁਦਾ ਸੰਭਾਲਣ ਨਾਲ ਜਗਰਾਉਂ ਉਪ ਮੰਡਲ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਅੱਗੇ ਵਧਾਉਣ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਸਿਰ ਹੋਵੇਗੀ। ਇਸ ਮੌਕੇ ਸਮੂਹ ਦਫ਼ਤਰੀ ਸਟਾਫ਼ ਹਾਜ਼ਰ ਰਿਹਾ।
ਪਿਛਲੀ ਖ਼ਬਰ ‘ਆਪ’ ਨੇ ਵਿਧਾਇਕਾ ਬੀਬੀ ਮਾਣੂੰਕੇ ’ਤੇ ਮੁੜ ਜਤਾਇਆ ਭਰੋਸਾ, ਤੀਜੀ ਵਾਰ ਐਲਾਨਿਆ ਉਮੀਦਵਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਸੰਬੰਧੀ ਪਿੰਡ ਮਲਕ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।