13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਨਪ੍ਰੀਤ ਸਿੰਘ ਤਲਵੰਡੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮਾਤਾ ਦੇ ਸ਼ਰਧਾਂਜਲੀ ਸਮਾਗਮ ’ਚ ਹੋਏ ਸ਼ਾਮਿਲ

ਹਲਵਾਰਾ, 12 ਨਵੰਬਰ (ਮਨਦੀਪ ਸਿੰਘ ਉੱਭੀ)- ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਤਲਵੰਡੀ ਅੱਜ ਭੋਪਾਲ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਕਾਸ਼ੀ ਬਾਈ ਦੀ ਤੇਰ੍ਹਵੀਂ ਤੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨੇ ਵਿਛੜੀ ਪਵਿੱਤਰ ਆਤਮਾ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 13-11-2026
ਹਲਵਾਰਾ, 12 ਨਵੰਬਰ (ਮਨਦੀਪ ਸਿੰਘ ਉੱਭੀ)- ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਤਲਵੰਡੀ ਅੱਜ ਭੋਪਾਲ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਕਾਸ਼ੀ ਬਾਈ ਦੀ ਤੇਰ੍ਹਵੀਂ ਤੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨੇ ਵਿਛੜੀ ਪਵਿੱਤਰ ਆਤਮਾ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦੋਵਾਂ ਆਗੂਆਂ ਨੇ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਵਿਛੋੜਾ ਜੀਵਨ ਦਾ ਅਜਿਹਾ ਘਾਟਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਵੱਲੋਂ ਦਿੱਤੇ ਸੰਸਕਾਰ, ਪਿਆਰ ਅਤੇ ਸਿੱਖਿਆਵਾਂ ਹਮੇਸ਼ਾ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਬਣੇ ਰਹਿੰਦੇ ਹਨ। ਇਸ ਮੌਕੇ ਲਖਵਿੰਦਰ ਸਿੰਘ ਮੋਮੀ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਵਿਛੜੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਸਮੁੱਚੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਕਰਨ ਦਾ ਬਲ ਅਤੇ ਹੌਂਸਲਾ ਪ੍ਰਦਾਨ ਕਰਨ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਦਿਓਲ ਨੇ ਪਿੰਡ ਤਲਵਾੜਾ ਵਿਖੇ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਬਾਬਾ ਅਮਰ ਸਿੰਘ ਬੜੂੰਦੀ ਨੇ ਧਾਰਮਿਕ ਤੇ ਵਿੱਦਿਅਕ ਖੇਤਰ ’ਚ ਇਕ ਸੰਸਥਾ ਵਜੋਂ ਸੇਵਾ ਕੀਤੀ- ਸੰਤ ਸਮਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।