13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ. ਸੀ. ਐੱਸ. ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਵਾ ਕੇ ਯੋਗ ਉਮੀਦਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ- ਭਾਜਪਾ ਆਗੂ

ਜਗਰਾਉਂ, 12 ਨਵੰਬਰ (ਵਿਨੋਦ ਕੁਮਾਰ)- ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਸ਼ੁਭਮ ਮੁੱਲਾਂਪੁਰ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਜੀਤ ਸਿੰਘ ਅਖਾੜਾ ਨੇ ਪੀ. ਸੀ.

ਪੀ. ਸੀ. ਐੱਸ. ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦੇਣ ਸਮੇਂ ਭਾਜਪਾ ਆਗੂ। ਅਜੀਤ ਤਸਵੀਰ 13-11-2026
ਜਗਰਾਉਂ, 12 ਨਵੰਬਰ (ਵਿਨੋਦ ਕੁਮਾਰ)- ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਸ਼ੁਭਮ ਮੁੱਲਾਂਪੁਰ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਜੀਤ ਸਿੰਘ ਅਖਾੜਾ ਨੇ ਪੀ.ਸੀ.ਐੱਸ. ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਇਕ ਪੱਤਰ ਐੱਸ. ਡੀ. ਐੱਮ. ਰਾਹੀਂ ਪੰਜਾਬ ਸਰਕਾਰ ਅਤੇ ਸਬੰਧਤ ਉੱਚ ਅਧਿਕਾਰੀਆਂ ਨੂੰ ਭੇਜਦਿਆਂ ਅਪੀਲ ਕੀਤੀ ਕਿ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉੱਤਰ ਪੱਤਰੀਆਂ ਦੇ ਮੁਲਾਂਕਣ, ਅੰਕ ਦੇਣ ਅਤੇ ਨਤੀਜੇ ਤਿਆਰ ਕਰਨ ਦੀ ਸਮੁੱਚੀ ਪ੍ਰਕਿਰਿਆ ਦੀ ਜਾਂਚ ਕਰਵਾਈ ਜਾਵੇ। ਸ਼ੁਭਮ ਮੁੱਲਾਂਪੁਰ ਤੇ ਅਜੀਤ ਸਿੰਘ ਅਖਾੜਾ ਨੇ ਆਪਣੇ ਪੱਤਰ ਵਿੱਚ ਪ੍ਰੀਖਿਆ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ, ਹਾਜ਼ਰੀ ਰਿਕਾਰਡ, ਬਾਇਓਮੈਟ੍ਰਿਕ ਡਾਟਾ, ਪ੍ਰੀਖਿਆ ਕੇਂਦਰਾਂ ਦੇ ਰਿਕਾਰਡ ਤੇ ਹੋਰ ਸਬੰਧਤ ਸਬੂਤ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ ਤਾਂ ਜੋ ਜਾਂਚ ਦੌਰਾਨ ਕਿਸੇ ਵੀ ਸਬੂਤ ਨਾਲ ਛੇੜਛਾੜ ਦੀ ਸੰਭਾਵਨਾ ਨਾ ਰਹੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਾਂਚ ਪੂਰੀ ਹੋਣ ਤੱਕ ਅਗਲੇਰੀ ਭਰਤੀ ਪ੍ਰਕਿਰਿਆ ਵਿੱਚ ਅੱਗੇ ਵਧਣ ਸਬੰਧੀ ਸਾਰੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਖਾਂ ਦੀ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀ ਇਸ ਮਾਮਲੇ ਬਾਰੇ ਸਪੱਸ਼ਟ ਜਵਾਬ ਦੇਣ ਅਤੇ ਜਾਂਚ ਦੀ ਸਥਿਤੀ ਜਨਤਕ ਕਰਨ। ਜੇਕਰ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਬੇਨਿਯਮੀ ਜਾਂ ਗ਼ਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ ਤੇ ਪ੍ਰਭਾਵਿਤ ਯੋਗ ਉਮੀਦਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਸ਼ੁਭਮ ਮੁੱਲਾਂਪੁਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੰਗ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਉਣ ਦੀ ਨਹੀਂ, ਸਗੋਂ ਭਰਤੀ ਪ੍ਰਕਿਰਿਆ ਵਿੱਚ ਨਿਰਪੱਖਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਉਨ੍ਹਾਂ ਦੇ ਹੱਕਾਂ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਰਮਿੰਦਰ ਸਿੰਘ ਜ਼ਿਲ੍ਹਾ ਯੂਥ ਜਨਰਲ ਸਕੱਤਰ, ਅਭੀ ਗੋਇਲ ਜ਼ਿਲ੍ਹਾ ਯੂਥ ਮੀਤ ਪ੍ਰਧਾਨ, ਵਿਕਾਸ ਮੁੱਲਾਂਪੁਰ, ਮੰਗਤ ਭਗਤ ਐੱਸ. ਸੀ. ਮੋਰਚਾ ਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਫੁੱਟਬਾਲ ਅੰਡਰ-17 (ਲੜਕੀਆਂ) : ਜ਼ਿਲ੍ਹਾ ਲੁਧਿਆਣਾ ਤੇ ਹੁਸ਼ਿਆਰਪੁਰ ਦੀਆਂ ਟੀਮਾਂ ਫਾਈਨਲ ’ਚ ਪੁੱਜੀਆਂ ਅਗਲੀ ਖ਼ਬਰ ਦੇਹੜਕਾ ਮੰਡੀ ’ਚ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।