14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਦਾ ਘਿਰਾਓ

ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰ ਅਤੇ ਐੱਸ. ਡੀ.

ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਐੱਸ. ਡੀ. ਐੱਮ. ਜਗਰਾਉਂ ਨੂੰ ਮੰਗ ਪੱਤਰ ਦੇਣ ਸਮੇਂ ਕਿਸਾਨ, ਮਜ਼ਦੂਰ, ਵਪਾਰੀ ਜਥੇਬੰਦੀਆਂ ਦੇ ਆਗੂ। ਤਸਵੀਰ: ਭੁਪਿੰਦਰ ਸਿੰਘ ਮੁਰਲੀ 14-11-2026
ਜਗਰਾਉਂ, 13 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮ. ਦਫ਼ਤਰਾਂ ਵਿਖੇ ਅਨਾਜ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨ ਅਤੇ ਮੰਡੀਆਂ ’ਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਵਿਰੁੱਧ ਧਰਨੇ ਦਿੱਤੇ ਗਏ ਅਤੇ ਘਿਰਾਉ ਕੀਤਾ ਗਿਆ। ਇਸ ਤਹਿਤ ਹੀ ਜਗਰਾਉਂ ਤਹਿਸੀਲ ਕੰਪਲੈਕਸ ਵਿਖੇ ਐੱਸ. ਡੀ. ਐੱਮ. ਦਫ਼ਤਰ ਦਾ ਕਿਸਾਨ, ਮਜ਼ਦੂਰ ਤੇ ਵਪਾਰੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਪੰਜਾਬ ਦੀਆਂ ਸਾਢੇ ਚਾਰ ਸੌ ਅਨਾਜ ਮੰਡੀਆਂ ’ਚ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਘਿਰਾਓ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਗੱਲਾ ਮਜ਼ਦੂਰ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ ਵਲੋਂ ਲਗਾਏ ਇਸ ਸਾਂਝੇ ਰੋਸ ਪ੍ਰਦਰਸ਼ਨ ਵਿੱਚ ਮਜ਼ਦੂਰਾਂ ਕਿਸਾਨਾਂ ਨੇ ਭਾਗ ਲਿਆ। ਇਸ ਸਮੇਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਇਕਾਈ ਪ੍ਰਧਾਨ ਗੁਰਤੇਜ ਸਿੰਘ ਅਖਾੜਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੋਠੇ ਪੋਨਾ, ਕਿਸਾਨ ਆਗੂ ਗੁਰਮੇਲ ਸਿੰਘ ਰੂਮੀ, ਪੇਂਡੂ ਮਜ਼ਦੂਰ ਮਸ਼ਾਲ ਦੇ ਆਗੂ ਮਦਨ ਸਿੰਘ ਜਗਰਾਉਂ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਗੱਲਾ ਮਜ਼ਦੂਰ ਯੂਨੀਅਨ ਦੇ ਆਗੂ ਦੇਵ ਰਾਜ ਨੇ ਕਿਹਾ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਣ ਦੇ ਦਮਗਜੇ ਮਾਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਕਿਸਾਨ ਦਸ ਦਿਨਾਂ ਤੋਂ ਝੋਨੇ ਦਾ ਭਾਅ ਲੱਗਣ ਦੀ ਉਡੀਕ ਕਰ ਰਿਹਾ ਹੈ ਪਰ ਏਜੰਸੀਆਂ ਨੇ ਪੰਜਾਬ ਦੀਆਂ 450 ਮੰਡੀਆਂ ’ਚੋਂ ਖ਼ਰੀਦ ਬੰਦ ਕਰਕੇ ਕਿਸਾਨੀ ’ਤੇ ਕੋਝਾ ਹਮਲਾ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਸਾਰੀਆਂ ਬੰਦ ਕੀਤੀਆਂ ਮੰਡੀਆਂ ਵਿਚ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਡੀਆਂ ’ਚੋਂ ਝੋਨਾ 72 ਘੰਟਿਆਂ ’ਚ ਚੁੱਕਣ ਦੇ ਨਿਯਮ ਦੇ ਬਾਵਜੂਦ ਇਕੱਲੀ ਜਗਰਾਉਂ ਮੰਡੀ ਅਤੇ ਇਸ ਦੀਆਂ ਬ੍ਰਾਂਚਾਂ ’ਚ 22 ਲੱਖ ਬੋਰੀ ਰੁਲ ਰਹੀ ਹੈ। ਇਸ ਸਮੇਂ ਨਵ ਨਿਯੁਕਤ ਐੱਸ.ਡੀ.ਐੱਮ. ਬੇਅੰਤ ਸਿੰਘ ਸਿੱਧੂ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਜਲਦੀ ਪੈਂਡਿੰਗ ਝੋਨਾ ਪੂਰੇ ਰੇਟ ’ਤੇ ਖ਼ਰੀਦਣ ਅਤੇ ਇਕ ਹਫਤੇ ਦੇ ਅੰਦਰ ਅੰਦਰ ਮਾਲ ਲਿਫਟਿੰਗ ਦਾ ਭਰੋਸਾ ਦਿਵਾਇਆ। ਇਸ ਸਮੇਂ ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ, ਜਗਜੀਤ ਸਿੰਘ ਕਲੇਰ, ਜਗਵਿੰਦਰ ਸਿੰਘ ਤੂਰ, ਬਲਰਾਜ ਸਿੰਘ ਕੋਟੳਮਰਾ, ਕੁਲਵਿੰਦਰ ਸਿੰਘ ਬੱਸੂਵਾਲ ਤੇ ਹਰਦੇਵ ਸਿੰਘ ਅਖਾੜਾ ਆਦਿ ਹਾਜ਼ਰ ਸਨ। 2
ਪਿਛਲੀ ਖ਼ਬਰ ਲੁਟੇਰਿਆਂ ਵਲੋਂ ਪਰਸ ਖੋਹਣ ਦੀ ਅਸਫ਼ਲ ਕੋਸ਼ਿਸ਼ ਦੌਰਾਨ ਮਹਿਲਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਚਾਚੇ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਭਤੀਜੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।