15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ’ਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ

ਹੰਬੜਾਂ, 14 ਨਵੰਬਰ (ਮੇਜਰ ਹੰਬੜਾਂ)- ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ਵਿਖੇ ਪਿ੍ੰਸੀਪਲ ਜਸਮਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਪੰਡਿਤ ਜਵਾਹ ਲਾਲ ਨਹਿਰੂ, ਜਿਨ੍ਹਾਂ ਨੂੰ ਚਾਚਾ ਨਹਿਰੂ ਵੀ ਕਿਹਾ ਜਾਂਦਾ ਸੀ ਨੂੰ ਯਾਦ ਕਰਦਿਆਂ 14 ਨਵੰਬਰ ਬਾਲ ਦਿਵਸ ਵਜੋਂ ਮਨਾਉਂਦਿਆਂ ਉਨ੍ਹਾਂ ਦੇ ਜਨਮ ਦਿਨ ਦੀ ਖੁਸ਼ੀ ’ਚ ਕੇਕ ਕੱਟਿਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਤੇ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਰੰਗਾਂ ਅਤੇ ਖੁਸ਼ੀਆਂ ਨਾਲ ਭਰ ਗਿਆ।

ਅਜੀਤ ਡੈਸਕ 15-11-2026
ਹੰਬੜਾਂ, 14 ਨਵੰਬਰ (ਮੇਜਰ ਹੰਬੜਾਂ)- ਸੱਤਿਆ ਐਲੀਮੈਂਟਰੀ ਸਕੂਲ ਹੰਬੜਾਂ ਵਿਖੇ ਪਿ੍ੰਸੀਪਲ ਜਸਮਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਪੰਡਿਤ ਜਵਾਹ ਲਾਲ ਨਹਿਰੂ, ਜਿਨ੍ਹਾਂ ਨੂੰ ਚਾਚਾ ਨਹਿਰੂ ਵੀ ਕਿਹਾ ਜਾਂਦਾ ਸੀ ਨੂੰ ਯਾਦ ਕਰਦਿਆਂ 14 ਨਵੰਬਰ ਬਾਲ ਦਿਵਸ ਵਜੋਂ ਮਨਾਉਂਦਿਆਂ ਉਨ੍ਹਾਂ ਦੇ ਜਨਮ ਦਿਨ ਦੀ ਖੁਸ਼ੀ ’ਚ ਕੇਕ ਕੱਟਿਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਤੇ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਰੰਗਾਂ ਅਤੇ ਖੁਸ਼ੀਆਂ ਨਾਲ ਭਰ ਗਿਆ। ਸਮਾਗਮ ਵਿੱਚ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਉੱਘੇ ਸਮਾਜ ਸੇਵੀ ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਚਿੱਤਰ ਸਿੰਘ ਨੌਰਥ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਬਾਲ ਦਵਿਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਸਕੂਲੀ ਵਿਦਿਆਰਥੀਆਂ ’ਚ ਕਰਵਾਏ ਗਏ ਰੰਗ ਤਰੰਗ ਮੁਕਾਬਲਿਆਂ ’ਚ ਜੇਤੂ ਰਹੇ ਵਿਦਿਆਂਰਥੀਆਂ ਨੂੰ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਚਿੱਤਰ ਸਿੰਘ ਨੌਰਥ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਪਿ੍ੰਸੀਪਲ ਜਸਮਨਦੀਪ ਸਿੰਘ ਗਰੇਵਾਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ’ਚ ਮੈਡਮ ਹਰਪ੍ਰੀਤ ਕੌਰ, ਕੁਲਜਿੰਦਰ ਕੌਰ, ਗੁਰਲੀਨ ਕੌਰ, ਰੁਪਿੰਦਰ ਕੌਰ ਪੁੜੈਣ, ਅਵਨਿੰਦਰ ਕੌਰ ਸੇਖੋ, ਆਸ਼ਾ ਦੇਵੀ, ਸੁਖਪ੍ਰੀਤ ਕੌਰ, ਪ੍ਰੀਤੀ, ਪਾਇਲ ਅਤੇ ਅਰਪਿੰਦਰ ਕੌਰ ਨੇ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਅੰਤ ਵਿਚ ਪਿ੍ੰਸੀਪਲ ਜਸਮਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। 14Jag21
ਪਿਛਲੀ ਖ਼ਬਰ ਨੱਥੋਵਾਲ ਦੀ ਰੈਲੀ ’ਚ ਹਜ਼ਾਰਾਂ ਦੇ ਇਕੱਠ ਨੇ ਦਿਖਾਈ ਅਕਾਲੀ ਦਲ ਦੀ ਤਾਕਤ ਅਗਲੀ ਖ਼ਬਰ ਹਲਕਾ ਦਾਖਾ ’ਚ ‘ਆਪ’ ਦੀ ਟਿਕਟ ਲਈ ਮੋਹਰੀ ਕੇ.ਐੱਨ.ਐੱਸ ਕੰਗ ਪ੍ਰਭਾਵਸ਼ਾਲੀ ਉਮੀਦਵਾਰ ‘ ਆਪ’ ਦੇ ਦਫ਼ਤਰ ਵਰਕਰਾਂ ਦਾ ਜੁੜਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।