18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਹੋਦਿਆ ਖੇਡਾਂ ’ਚ ਸਪਰਿੰਗ ਡਿਊ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜਗਰਾਉਂ, 17 ਨਵੰਬਰ (ਵਿਨੋਦ ਕੁਮਾਰ)- ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖੋ-ਖੋ ਮੁਕਾਬਲਿਆਂ ਵਿੱਚ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

ਸਪਰਿੰਗ ਡਿਊ ਪਬਲਿਕ ਸਕੂਲ ਦੇ ਸਹੋਦਿਆ ਖੇਡਾਂ ’ਚ ਜੇਤੂ ਵਿਦਿਆਰਥੀ ਸਕੂਲ ਸਟਾਫ਼ ਤੇ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 18-11-2026
ਜਗਰਾਉਂ, 17 ਨਵੰਬਰ (ਵਿਨੋਦ ਕੁਮਾਰ)- ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖੋ-ਖੋ ਮੁਕਾਬਲਿਆਂ ਵਿੱਚ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਐਥਲੈਟਿਕ ਮੀਟ ਵਿੱਚ ਨਯਾਸ਼ਾ ਨੇ 1500 ਮੀਟਰ ਅਤੇ 800 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਤਨਵੀਰ ਕੌਰ ਨੇ 3000 ਮੀਟਰ ਦੌੜ ਵਿੱਚ ਪਹਿਲਾ ਅਤੇ ਲੰਬੀ ਛਾਲ ਵਿੱਚ ਦੂਜਾ ਸਥਾਨ ਹਾਸਲ ਕੀਤਾ। ਸਤਵੰਤ ਕੌਰ ਨੇ 200 ਮੀਟਰ ਅਤੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਨੇਹਾ ਨੇ 3000 ਮੀਟਰ ਦੌੜ ਵਿੱਚ ਪਹਿਲਾ ਅਤੇ 1500 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਵਰਗ ਵਿੱਚ ਗਗਨਦੀਪ ਸਿੰਘ ਨੇ 800 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਰਿਲੇਅ ਦੌੜਾਂ ਵਿੱਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੀ 4×100 ਮੀਟਰ ਰਿਲੇਅ ਟੀਮ ਵਿੱਚ ਪਰਮਜੀਤ ਕੌਰ, ਰਮਨਪ੍ਰੀਤ ਕੌਰ, ਜਸਲੀਨ ਕੌਰ ਅਤੇ ਸਿਮਰਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੀ 4×400 ਮੀਟਰ ਰਿਲੇਅ ਟੀਮ ਵਿੱਚ ਨਯਾਸ਼ਾ, ਤਨਵੀਰ ਕੌਰ, ਸਤਵੰਤ ਕੌਰ ਅਤੇ ਮਨਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਦੀ 4×400 ਮੀਟਰ ਰਿਲੇਅ ਟੀਮ ਵਿੱਚ ਗਗਨਦੀਪ ਸਿੰਘ, ਪ੍ਰਭਜੋਤ ਸਿੰਘ, ਅਭਿਸ਼ੇਕ ਗਰੋਵਰ ਅਤੇ ਪ੍ਰਿੰਸ ਸਿੰਘ ਨੇ ਵੀ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਕੁੱਲ 7 ਸੋਨੇ, 9 ਚਾਂਦੀ ਅਤੇ 1 ਕਾਂਸੀ ਦਾ ਤਮਗਾ ਜਿੱਤ ਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਸਕੂਲ ਦੀ ਪ੍ਰਿੰਸੀਪਲ ਰੀਨਾ ਜੈਦਿਕਾ ਤੇ ਵਾਈਸ ਪ੍ਰਿੰਸੀਪਲ ਬੇਅੰਤ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਤੇ ਹਰਜੀਤ ਸਿੰਘ ਸਿੱਧੂ ਯੂ. ਐੱਸ. ਏ. ਹਾਜ਼ਰ ਸਨ।
ਪਿਛਲੀ ਖ਼ਬਰ ਜੀ . ਐੱਚ . ਜੀ . ਪਬਲਿਕ ਸਕੂਲ ਵਿਖੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਡਾ. ਰਮੇਸ਼ ਜੈਨ ਵਲੋਂ ਲੱਜਿਆਵਤੀ ਜੈਨ ਹਸਪਤਾਲ ਵਿਖੇ ਸੇਵਾਵਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।