17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਿਵਾਲਿਕ ਮਾਡਲ ਸਕੂਲ ਵਿੱਚ ਧੂਮਧਾਮ ਨਾਲ ਬਾਲ ਦਿਵਸ ਮਨਾਇਆ

ਜਗਰਾਉਂ, 17 ਨਵੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿੱਚ ਬਾਲ ਦਿਵਸ ਦਾ ਉਤਸਵ ਬਹੁਤ ਹੀ ਧੂਮਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਾਰੀਆਂ ਕਲਾਸਾਂ ਵਿੱਚ ਬੱਚਿਆਂ ਲਈ ਤਰ੍ਹਾਂ-ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ।

ਅਜੀਤ ਡੈਸਕ 18-11-2026
ਜਗਰਾਉਂ, 17 ਨਵੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿੱਚ ਬਾਲ ਦਿਵਸ ਦਾ ਉਤਸਵ ਬਹੁਤ ਹੀ ਧੂਮਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਾਰੀਆਂ ਕਲਾਸਾਂ ਵਿੱਚ ਬੱਚਿਆਂ ਲਈ ਤਰ੍ਹਾਂ-ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਨੇ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਅਤੇ ਖੂਬ ਆਨੰਦ ਲਿਆ। ਖੇਡਾਂ ਦੇ ਦੌਰਾਨ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਸਾਰੇ ਅਧਿਆਪਕਾਂ ਨੇ ਆਪਣੇ-ਆਪਣੇ ਬੱਚਿਆਂ ਨੂੰ ਪ੍ਰੇਮਪੂਰਵਕ ਤੋਹਫ਼ੇ ਦਿੱਤੇ ਅਤੇ ਖਾਣ-ਪੀਣ ਦਾ ਸਮਾਨ ਵੀ ਦਿੱਤਾ। ਅਧਿਆਪਕਾਂ ਦਾ ਇਹ ਸਨੇਹ ਪਾ ਕੇ ਬੱਚੇ ਬਹੁਤ ਖੁਸ਼ ਹੋਏ। ਇਸ ਪ੍ਰਧਾਨ ਸ੍ਰੀਮਤੀ ਨੀਲਮ ਸ਼ਰਮਾ ਨੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬਾਲ ਦਿਵਸ ਸਾਡੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਪੰਡਿਤ ਨਹਿਰੂ ਜੀ ਬੱਚਿਆਂ ਨਾਲ ਬਹੁਤ ਪ੍ਰੇਮ ਕਰਦੇ ਸਨ, ਇਸ ਲਈ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿੰਦੇ ਸਨ।
ਪਿਛਲੀ ਖ਼ਬਰ ਵਿਰੋਧੀ ਧਿਰਾਂ ਦਾ ਮੁੱਖ ਮੰਤਵ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣਾ-ਠੇਕੇਦਾਰ ਹਾਕਮ ਸਿੰਘ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ ਅਥਲੀਟਾਂ ਦਾ ਸਹੋਦਿਆ ਸੀਨੀਅਰ ਅਥਲੈਟਿਕਸ ਮੀਟ ’ ਚ ਪ੍ਰਦਰਸ਼ਨ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।