ਮਾਤਾ ਗਹਿਲੀ ਮੰਦਰ ਪਿੰਡ ਬੀਲ੍ਹਾ ਵਿਖੇ ਮੋਦਗਿਲ ਬਰਾਦਰੀ ਦੀ ਮੀਟਿੰਗ
ਜੋਧਾਂ, 17 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਮਾਤਾ ਗਹਿਲੀ ਮੰਦਰ ਪਿੰਡ ਬੀਲ੍ਹਾ ਵਿਖੇ ਮੋਦਗਿਲ ਬਰਾਦਰੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਦੇਵ ਕ੍ਰਿਸ਼ਨ ਮੋਦਗਿਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੀਤ ਪ੍ਰਧਾਨ ਰਜਿੰਦਰ ਸਿੰਘ ਮੋਦਗਿਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 24 ਨਵੰਬਰ, ਦਿਨ ਮੰਗਲਵਾਰ ਨੂੰ ਕੱਤਕ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
18-11-2026