ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਮੂਹ ਸਾਧ ਸੰਗਤ ਵਲੋਂ ਸਥਾਨਕ ਕਸਬੇ ਦੇ ਭਗਤ ਨਾਮਦੇਵ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਭਗਤ ਨਾਮਦੇਵ ਜੀ ਦੇ ਜੀਵਨ ਸਬੰਧੀ ਕਥਾ ਵਿਚਾਰਾਂ ਹੋਈਆਂ।
ਅਜੀਤ ਡੈਸਕ
25-11-2026