26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਾਰੀ ਕਾਲਜ ਜਗਰਾਉਂ ਦੇ ਪੁਰਾਣੇ ਵਿਦਿਆਰਥੀ ਡਾ. ਜਗਦੀਪ ਸਿੰਘ ਇਸਰੋ ’ਚ ਦਿੱਤਾ ਭਾਸ਼ਨ

ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਰਕਾਰੀ ਸਾਇੰਸ ਕਾਲਜ ਜਗਰਾਉਂ ਦੇ ਸਾਬਕਾ ਵਿਦਿਆਰਥੀ ਡਾ. ਜਗਦੀਪ ਸਿੰਘ ਨੇ ਭਾਰਤੀ ਪੁਲਾੜ ਵਿਗਿਆਨ ਤੇ ਤਕਨਾਲੋਜੀ ਸੰਸਥਾਨ ਤਿਰੂਵਨੰਤਪੁਰਮ, ਕੇਰਲ ਵਿਖੇ ਇਕ ਵਿਸ਼ੇਸ਼ ਮੁੱਖ ਭਾਸ਼ਣ ਦਿੱਤਾ।

ਅਜੀਤ ਡੈਸਕ 26-11-2026
ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਰਕਾਰੀ ਸਾਇੰਸ ਕਾਲਜ ਜਗਰਾਉਂ ਦੇ ਸਾਬਕਾ ਵਿਦਿਆਰਥੀ ਡਾ. ਜਗਦੀਪ ਸਿੰਘ ਨੇ ਭਾਰਤੀ ਪੁਲਾੜ ਵਿਗਿਆਨ ਤੇ ਤਕਨਾਲੋਜੀ ਸੰਸਥਾਨ ਤਿਰੂਵਨੰਤਪੁਰਮ, ਕੇਰਲ ਵਿਖੇ ਇਕ ਵਿਸ਼ੇਸ਼ ਮੁੱਖ ਭਾਸ਼ਣ ਦਿੱਤਾ। ਡਾ. ਜਗਦੀਪ ਸਿੰਘ ਜੋ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਵਿਖੇ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਖੋਜ ਦਾ ਮੁੱਖ ਉਦੇਸ਼ ਟਿਕਾਊ, ਹਲਕੇ ਭਾਰ ਵਾਲੀਆਂ ਅਤੇ ਬਹੁ-ਕਾਰਜਸ਼ੀਲ ਸਮੱਗਰੀਆਂ ਦਾ ਵਿਕਾਸ ਕਰਨਾ ਹੈ, ਜਿਨ੍ਹਾਂ ਦੀ ਭਵਿੱਖ ਵਿਚ ਉੱਨਤ ਇਲੈਕਟ੍ਰਾਨਿਕ ਪ੍ਰਣਾਲੀਆਂ, ਪੁਲਾੜ ਤਕਨਾਲੋਜੀ, ਸੰਵੇਦਨਸ਼ੀਲ ਸੰਚਾਰ ਉਪਕਰਨਾਂ ਅਤੇ ਅਗਲੀ ਪੀੜ੍ਹੀ ਦੇ ਊਰਜਾ ਸਟੋਰੇਜ ਯੰਤਰਾਂ ਵਿੱਚ ਮਹੱਤਵਪੂਰਨ ਸੰਭਾਵਨਾ ਹੈ। ਡਾ. ਜਗਦੀਪ ਸਿੰਘ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਸਥਾਨਕ ਵਿੱਦਿਅਕ ਸੰਸਥਾਵਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਵੀ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਿਗਿਆਨ ਤੇ ਖੋਜ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਸਕਦੇ ਹਨ। ਇਹ ਪ੍ਰਾਪਤੀ ਨਾ ਸਿਰਫ਼ ਜਗਰਾਓਂ ਸ਼ਹਿਰ ਅਤੇ ਸਰਕਾਰੀ ਕਾਲਜ ਲਈ ਮਾਣ ਦਾ ਵਿਸ਼ਾ ਹੈ, ਸਗੋਂ ਕਾਲਜ ਦੇ ਮੌਜੂਦਾ ਵਿਦਿਆਰਥੀਆਂ ਲਈ ਵੀ ਇੱਕ ਵੱਡੀ ਪ੍ਰੇਰਨਾ ਹੈ ਕਿ ਮਿਹਨਤ, ਵਿਗਿਆਨਕ ਸੋਚ ਅਤੇ ਖੋਜ ਪ੍ਰਤੀ ਸਮਰਪਣ ਨਾਲ ਕਿਸੇ ਵੀ ਉੱਚੇ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਕੈਂਸਰ ਤੇ ਹੋਰਨਾਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗਠਜੋੜ 2027 ’ਚ ਸਰਕਾਰ ਬਣਾਉਣ ਦਾ ਮੁੱਢ ਬੰਨ ਗਿਆ- ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।