ਸਵ. ਗੁਰਦੇਵ ਸਿੰਘ ਦਿਓਲ ਨਮਿਤ ਬੋਪਾਰਾਏ ਕਲਾਂ ’ਚ ਸ਼ਰਧਾਂਜਲੀ ਸਮਾਗਮ
ਵਿਧਾਇਕ ਇਯਾਲੀ ਤੇ ਹੋਰਨਾਂ ਵਲੋਂ ਸ਼ਰਧਾ ਦੇ ਫੁੱਲ ਭੇਟ
ਗੁਰੂਸਰ ਸੁਧਾਰ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਚੈਰੀਟੇਬਲ ਟਰੱਸਟ, ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ ਵਿਚ ਅਹਿਮ ਅਹੁਦਿਆਂ ‘ਤੇ ਰਹਿਣ ਵਾਲੇ ਤੇ ਵੱਖ ਵੱਖ ਸਕੂਲਾਂ ਵਿਚ ਬਤੌਰ ਮੁੱਖ ਅਧਿਆਪਕ ਸੇਵਾਵਾਂ ਨਿਭਾਉਣ ਵਾਲੇ ਗੁਰਦੇਵ ਸਿੰਘ ਦਿਓਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬੋਪਾਰਾਏ ਕਲਾਂ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਇਆ। ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਰਾਗੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ।
ਗੁਰੂਸਰ ਸੁਧਾਰ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਚੈਰੀਟੇਬਲ ਟਰੱਸਟ, ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ ਵਿਚ ਅਹਿਮ ਅਹੁਦਿਆਂ ‘ਤੇ ਰਹਿਣ ਵਾਲੇ ਤੇ ਵੱਖ ਵੱਖ ਸਕੂਲਾਂ ਵਿਚ ਬਤੌਰ ਮੁੱਖ ਅਧਿਆਪਕ ਸੇਵਾਵਾਂ ਨਿਭਾਉਣ ਵਾਲੇ ਗੁਰਦੇਵ ਸਿੰਘ ਦਿਓਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬੋਪਾਰਾਏ ਕਲਾਂ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਇਆ। ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਰਾਗੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ। ਅੰਤਿਮ ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਸਵ: ਗੁਰਦੇਵ ਸਿੰਘ ਦਿਓਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਧਿਆਪਨ ਦੇ ਕਿੱਤੇ ਰਾਹੀਂ ਵਿਦਿਆ ਤੇ ਗਿਆਨ ਦਾ ਚਾਨਣ ਵੰਡਣ ਵਾਲੇ ਸਵ: ਦਿਓਲ ਦਾ ਦਿਹਾਂਤ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਇਸ ਮੌਕੇ ਗੁਰਦੇਵ ਸਿੰਘ ਦਿਓਲ ਦੇ ਪਰਿਵਾਰਿਕ ਮੈਂਬਰਾਂ, ਸਕੇ ਸਬੰਧੀਆਂ ਤੇ ਪਿੰਡ ਵਾਸੀਆਂ ਨਾਲ ਸ਼ੋਕ ਵੀ ਪ੍ਰਗਟ ਕੀਤਾ। ਵੱਖ ਵੱਖ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਇਸ ਮੌਕੇ ਸਵ: ਗੁਰਦੇਵ ਸਿੰਘ ਦਿਓਲ ਦੇ ਜੀਵਨ ਉਪਰ ਚਾਨਣਾ ਪਾਉਂਦਿਆਂ ਆਪਣੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਤ ਸੁੰਦਰ ਸਿੰਘ ਚੈਰੀਟੇਬਲ ਹਸਪਤਾਲ, ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ, ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਦੇ ਸਟਾਫ਼ ਮੈਂਬਰਾਂ ਤੋਂ ਇਲਾਵਾ ਪ੍ਰਧਾਨ ਪਿਆਰਾ ਸਿੰਘ ਦਿਓਲ, ਡਾ. ਅਮਰਪ੍ਰੀਤ ਸਿੰਘ ਦਿਓਲ, ਮਾਸਟਰ ਗੁਰਦੀਪ ਸਿੰਘ ਦਿਓਲ , ਗੁਰਮੇਲ ਸਿੰਘ ਦਿਓਲ, ਸੁਖਰਾਜ ਸਿੰਘ ਦਿਓਲ, ਗੁਰਪ੍ਰੀਤ ਸਿੰਘ ਕਾਲਾ, ਅਵਤਾਰ ਸਿੰਘ ਤਾਰੀ, ਪ੍ਰਧਾਨ ਪ੍ਰੇਮ ਸਿੰਘ ਦਿਓਲ, ਪ੍ਰੇਮਜੀਤ ਸਿੰਘ ਰਾਜੂ, ਬਾਈ ਮੋਹਿੰਦਰ ਸਿੰਘ, ਮਾ. ਹਰਜਿੰਦਰਪਾਲ ਸਿੰਘ, ਪ੍ਰੇਮਜੀਤ ਸਿੰਘ ਰਾਜੂ, ਗੁਰਮੀਤ ਸਿੰਘ ਭੋਲਾ, ਪ੍ਰਿੰ ਰਵਿੰਦਰ ਸਿੰਘ ਗਰੇਵਾਲ, ਪ੍ਰਧਾਨ ਨਿਰਮਲ ਸਿੰਘ ਦਿਓਲ, ਇੰਸਪੈਕਟਰ ਹਰਜੀਤ ਸਿੰਘ, ਪ੍ਰਿੰ. ਨੀਰੂ ਬਾਲਾ ਸ੍ਰੀਵਾਸਤਵ, ਪ੍ਰਿੰ. ਰਾਜਵਿੰਦਰ ਕੌਰ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਡਾਇਰੈਕਟਰ ਜਗਰਾਜ ਸਿੰਘ ਧਾਲੀਵਾਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਰੁਪਿੰਦਰ ਪੱਪਾ, ਹਰਮੇਲ ਸਿੰਘ ਗਿੱਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਮਾਸਟਰ ਨਿਰਮਲ ਸਿੰਘ, ਕੇਵਲਜੀਤ ਸਿੰਘ, ਮਾਸਟਰ ਸਾਧੂ ਸਿੰਘ, ਈਸ਼ਰਪਾਲ ਸਿੰਘ, ਮਾਸਟਰ ਸੁਖਦੇਵ ਸਿੰਘ, ਕਾਂਗਰਸੀ ਆਗੂ ਇੰਦਰਜੀਤ ਸਿੰਘ ਦਿਓਲ, ਮਾਸਟਰ ਰਛਪਾਲ ਸਿੰਘ ਹਿੱਸੋਵਾਲ, ਸਰਪੰਚ ਜਗਤਿੰਦਰ ਸਿੰਘ ਕਾਕਾ, ਲਖਬੀਰ ਸਿੰਘ, ਪ੍ਰਿੰ. ਜਗਜੀਤ ਸਿੰਘ ਬਰਾੜ ਸਮੇਤ ਅਨੇਕਾਂ ਹੋਰਨਾਂ ਸ਼ਖ਼ਸੀਅਤਾਂ ਨੇ ਸਵ: ਹੈਂਡ ਮਾਸਟਰ ਗੁਰਦੇਵ ਸਿੰਘ ਦਿਓਲ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਸ਼ਿਰਕਤ ਕੀਤੀ।