28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਟੋਲ ਪਲਾਜ਼ਾ ਬਹਿਰਾਮ ਵਿਖੇ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 01-01-2026
ਬਹਿਰਾਮ, 31 ਦਸੰਬਰ (ਨਛੱਤਰ ਸਿੰਘ ਬਹਿਰਾਮ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਨੂੰ ਸਮਰਪਿਤ ਟੂਲ ਪਲਾਜਾ ਬਹਿਰਾਮ ਵਿਖੇ ਪਿੰਡ ਕੱਟ ਦੀਆਂ ਸੰਗਤਾਂ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਉਪਰੰਤ ਸੇਵਾਦਾਰਾਂ ਨੇ ਕਿਹਾ ਕਿ ਸਾਨੂੰ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਕਦੇ ਭੁਲਣਾ ਨਹੀ ਚਾਹੀਦਾ | ਨਿਸ਼ਕਾਮ ਸੇਵਾ ਕਰਨ ਵਾਲਿਆਂ ਵਿੱਚ ਪਿੰਡ ਕੱਟ ਦੇ ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਯਾਦ ਦੇ ਵਿੱਚ ਨੇੜੇ ਟੂਲ ਪਲਾਜ਼ਾ ਬਹਿਰਾਮ ਵਿਖੇ ਦੁੱਧ ਦਾ ਲੰਗਰ ਲਾਇਆ ਗਿਆ | ਇਸ ਦੌਰਾਨ ਪਰਮਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕੱਟ, ਜੋਗਾ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ, ਦਿਲਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਮਨਿੰਦਰ ਸਿੰਘ, ਲਵਪ੍ਰੀਤ ਸਿੰਘ, ਬਲਵੀਰ ਸਿੰਘ, ਕਮਲਪ੍ਰੀਤ ਸਿੰਘ, ਰਵਿੰਦਰ ਸਿੰਘ, ਜਗਦੀਪ ਸਿੰਘ, ਸੁਖਜੀਵਨ ਸਿੰਘ, ਮਨਦੀਪ ਸਿੰਘ, ਤਰਨਵੀਰ ਸਿੰਘ, ਸੁਖਦੇਵ ਸਿੰਘ, ਜਤਿੰਦਰ ਸਿੰਘ ਜੀਤੂ, ਯੁੱਧਵੀਰ ਸਿੰਘ, ਮਨਵੀਰ ਸਿੰਘ, ਜਸਮੀਤ ਸਿੰਘ, ਰਾਜਦੀਪ ਸਿੰਘ, ਜਸਵੀਰ ਰੱਲ, ਗੁਰਸ਼ਰਨ ਸਿੰਘ, ਤਰਨਜੀਤ ਸਿੰਘ, ਪੁਨੀਤ ਕੁਮਾਰ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਦੀਪਾ, ਚਰਨਪ੍ਰੀਤ ਸਿੰਘ ਆਦਿ ਹਜ਼ਾਰ ਸਨ |

ਪਿਛਲੀ ਖ਼ਬਰ ਵਿਧਾਇਕ ਡਾ. ਸੁੱਖੀ ਵਲੋਂ ਹਲਕਾ ਵਾਸੀਆਂ ਨੂੰ ਨਵੇਂ ਸਾਲ 'ਤੇ ਹਾਰਦਿਕ ਵਧਾਈਆਂ <br/> ਅਗਲੀ ਖ਼ਬਰ ਚੌਧਰੀ ਸੁਰਿੰਦਰ ਪਾਲ ਭੂੰਬਲਾ ਨੂੰ ਸੈਂਕੜੇ ਇਲਾਕਾ ਵਾਸੀਆਂ ਦੀ ਹਾਜ਼ਰੀ 'ਚ ਦਿੱਤੀ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।