29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਤੋਂ

ਅਜੀਤ ਡੈਸਕ 01-01-2026
ਹੁਸ਼ਿਆਰਪੁਰ, 31 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਜਨਵਰੀ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹੁਸ਼ਿਆਰਪੁਰ ਮਿੰਨੀ ਸਕੱਤਰੇਤ ਵਿਖੇ 3 ਜਨਵਰੀ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ, ਜਿਹੜੇ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਣ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ |

ਪਿਛਲੀ ਖ਼ਬਰ ਨਵਾਂ ਵਰ੍ਹਾ 2026 ਸਮੂਹ ਹਲਕਾ ਵਾਸੀਆਂ ਲਈ ਖ਼ੁਸ਼ੀਆਂ ਤੇ ਖੇੜਿਆਂ ਭਰਿਆ ਹੋਵੇ - ਸੁਸ਼ੀਲ ਪਿੰਕੀ <br/> ਅਗਲੀ ਖ਼ਬਰ ਬੁਲਟ ਦੇ ਪਟਾਕਿਆਂ, ਪ੍ਰੈਸ਼ਰ ਹਾਰਨ, ਲੰਬੇ ਜਾਮ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ - ਕੁਲਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।