21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਰਕਾਰੀ ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਤੇ ਗਣਤੰਤਰ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਏ

ਅਜੀਤ ਡੈਸਕ 25-01-2026
ਹੁਸ਼ਿਆਰਪੁਰ, 24 ਜਨਵਰੀ (ਹਰਪ੍ਰੀਤ ਕੌਰ)-ਸਰਕਾਰੀ ਕਾਲਜ ਵਿੱਚ ਪਿ੍ੰਸੀਪਲ ਡਾ. ਗਗਨਦੀਪ ਚੀਮਾ ਦੀ ਅਗਵਾਈ ਵਿੱਚ ਰੈਡ ਰਿਬਨ ਕਲੱਬ ਇੰਚਾਰਜ ਵਿਜੇ ਕੁਮਾਰ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਰਣਜੀਤ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਨਾਲ ਸੰਬੰਧਤ ਪ੍ਰੋਗਰਾਮ ਕਰਵਾਏ ਗਏ ਜਿਨ੍ਹਾਂ ਦਾ ਮੁੱਖ ਉਦੇਸ਼ ਵਿਸ਼ੇ ਅਨੁਸਾਰ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣਾ ਸੀ | ਇਸ ਦੌਰਾਨ ਵਿਦਿਆਰਥੀਆਂ ਦੁਆਰਾ ਪੋਸਟਰ ਬਣਾਏ ਗਏ ਅਤੇ ਜਾਗਰੂਕਤਾ ਰੈਲੀ ਵੀ ਕੱਢੀ ਗਈ | ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਦੇਸ਼ ਦੀ ਵਾਗਡੋਰ ਸਹੀ ਹੱਥਾਂ ਵਿੱਚ ਜਾ ਸਕੇ | ਉਨ੍ਹਾਂ ਨੇ ਹਾਜਿਰ ਸਾਰਿਆਂ ਨੂੰ ਇਮਾਨਦਾਰੀ ਨਾਲ ਵੋਟ ਪਾਉਣ ਸਬੰਧੀ ਸਹੁੰ ਵੀ ਚੁਕਾਈ | ਪ੍ਰੋ. ਵਿਜੇ ਕੁਮਾਰ ਨੇ ਗਣਤੰਤਰ ਦਿਵਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ | ਉਨ੍ਹਾਂ ਕਿਹਾ ਕਿ ਸਭ ਨੂੰ ਆਪਣੇ ਸੰਵਿਧਾਨ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਮੌਕੇ ਅਸਿਸਟੈਂਟ ਪ੍ਰੋ. ਰਣਜੀਤ ਕੁਮਾਰ, ਬਿੰਦੂ ਸ਼ਰਮਾ, ਕੁਲਵਿੰਦਰ ਕੌਰ, ਧਰਮਵੀਰ, ਸੂਰਜ ਕੁਮਾਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਬੇਸਹਾਰਾ ਘੁੰਮਦੀਆਂ ਗਊਆਂ ਕਰ ਰਹੀਆਂ ਫਸਲਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।