20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਵਾਂਗਰਾ ਵਿਖੇ ਕਰਨਵੀਰ ਕਟਾਰੀਆ ਦੀ ਅਗਵਾਈ 'ਚ ਰੈਲੀ ਕੱਢੀ

ਅਜੀਤ ਡੈਸਕ 25-01-2026
ਪੋਜੇਵਾਲ ਸਰਾਂ, 24 ਜਨਵਰੀ (ਨਵਾਂਗਰਾਈਾ) - ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਨਵਾਂਗਰਾਂ ਵਿਖੇ ਕਰਨਵੀਰ ਕਟਾਰੀਆ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਭੁਪਿੰਦਰ ਸਿੰਘ ਲੱਕੀ ਕਟਾਰੀਆ ਬਲਾਕ ਸੰਮਤੀ ਮੈਂਬਰ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਜਾਗਰੂਕਤਾ ਰੈਲੀ ਕੱਢੀ | ਇਸ ਮੌਕੇ ਆਪਣੇ ਸੰਬੋਧਨ ਵਿੱਚ ਕਰਨਵੀਰ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੱਧ' ਮੁਹਿੰਮ ਨਾਲ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਵਿੱਚ ਬਹੁਤ ਸਹਿਯੋਗ ਮਿਲ ਰਿਹਾ ਹੈ ਤੇ ਅੱਜ ਸਾਡੇ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਆਮ ਜਿੰਦਗੀ ਜਿਊਣ ਲਈ ਸਾਹਮਣੇ ਆ ਰਹੇ ਹਨ | ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਆਪਣਾ ਸਹਿਯੋਗ ਪਾਉਣ ਅਤੇ ਇਸ ਕੋਹੜ ਨੂੰ ਖਤਮ ਕਰਨ ਲਈ ਆਪਣੇ-ਆਪਣੇ ਪਿੰਡ ਵਿੱਚ ਪਹਿਰੇਦਾਰੀ ਕਰਨ | ਇਸ ਮੌਕੇ ਮੇਹਰ ਚੰਦ ਹੱਕਲਾ ਸਾਬਕਾ ਸਰਪੰਚ, ਕਮਲਜੀਤ ਲਾਡੀ ਸਰਪੰਚ ਨਵਾਂਗਰਾਂ, ਸੁਖਦੇਵ ਸਿੰਘ ਨੰਬਰਦਾਰ ਕੁੱਲਪੁਰ, ਰਾਮ ਸਰੂਪ ਭਾਟੀਆ ਰਿਟਾ. ਡੀ.ਐਸ.ਪੀ, ਮਾਸਟਰ ਮਹਿੰਦਰ ਪਾਲ ਹੱਕਲਾ, ਥਾਣੇਦਾਰ ਕਿ੍ਸ਼ਨ ਲਾਲ, ਮਨੋਹਰ ਲਾਲ ਸਟੈਨੋ, ਸੋਹਨ ਲਾਲ ਸੇਠੀ, ਹਰਮੇਸ਼ ਲਾਲ, ਸੁਰਿੰਦਰ ਕੁਮਾਰ ਭਾਟੀਆ, ਵਿਜੇ ਕੁਮਾਰ ਭਾਟੀਆ, ਰਣਜੀਤ ਦੇਵਗਣ, ਦੇਸ ਰਾਜ ਭੂੰਮਾ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ | ਇਸ ਮੌਕੇ ਨਗਰ ਨਿਵਾਸੀਆਂ ਵਲੋਂ ਕਰਨਵੀਰ ਕਟਾਰੀਆ ਅਤੇ ਭੁਪਿੰਦਰ ਲੱਕੀ ਦਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਜਿੱਤਣ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਕਰਨਵੀਰ ਕਟਾਰੀਆ ਅਤੇ ਭੁਪਿੰਦਰ ਲੱਕੀ ਪੋਜੇਵਾਲ ਨੇ ਪਿੰਡ ਵਾਸ਼ੀਆ ਦਾ ਧੰਨਵਾਦ ਵੀ ਕੀਤਾ |
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਸਰਕਾਰੀ ਸਿਹਤ ਸੰਸਥਾਵਾਂ 'ਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਏ -ਸਿਵਲ ਸਰਜਨ ਡਾ. ਗੁਰਿੰਦਰਜੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।