20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਜੀਤ ਡੈਸਕ 25-01-2026
ਬਹਿਰਾਮ, 24 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰਜਿ: ਆਰ.ਸੀ.ਐਫ ਕਪੂਰਥਲਾ ਪ੍ਰਬੰਧਕ ਕਮੇਟੀ ਵਲੋਂ ਸਾਰੀਆਂ ਸੰਗਤਾਂ ਦੇ ਸਹਿਯੋਗ ਨਾਲ 25 ਜਨਵਰੀ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਡੇਰਾ ਭਰੋਮਜਾਰਾ ਵਿਖੇ ਜਾਣਕਾਰੀ ਦਿੰਦਿਆਂ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੇ ਕਿਹਾ ਕਿ ਸਾਨੂੰ ਆਪਣੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ | ਉਪਰੰਤ ਉਨ੍ਹਾਂ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਸਤਿਗੁਰਾਂ ਦਾ ਅਗਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਰੂਪ ਵਿੱਚ ਮਨਾਉਣਾ ਹੈ ਸਾਨੂੰ ਹੁਣ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ | ਇਸ ਮੌਕੇ ਹਰਜਿੰਦਰ ਕੁਮਾਰ ਜਿੰਦੀ ਬਾਬਾ, ਹਰਬੰਸ ਸਿੰਘ ਪ੍ਰਧਾਨ ਆਰ. ਸੀ. ਐਫ, ਸੈਕਟਰੀ ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਸਾਬਕਾ ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ ਸਲਾਹਕਾਰ, ਪਿ੍ਥੀ ਸਿੰਘ ਕੈਸ਼ੀਅਰ, ਬਲਵੰਤ ਰਾਏ ਸਰੋਆ, ਮੱਖਣ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਲਾਹ (ਰੂਪਨਗਰ) ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਵਾਂਗਰਾ ਵਿਖੇ ਕਰਨਵੀਰ ਕਟਾਰੀਆ ਦੀ ਅਗਵਾਈ 'ਚ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।