20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਲਾਹ (ਰੂਪਨਗਰ) ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਅਜੀਤ ਡੈਸਕ 25-01-2026
ਬਲਾਚੌਰ, 24 ਜਨਵਰੀ (ਨਰੇਸ਼ ਧੌਲ) - ਵਿਦਿਆਰਥੀਆਂ ਨੂੰ ਖੇਤੀਬਾੜੀ ਵਿੱਚ ਗਿਆਨ ਅਤੇ ਅਨੁਭਵ ਪ੍ਰਦਾਨ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਲਾਹ, ਰੂਪਨਗਰ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ.- ਖੇਤੀਬਾੜੀ ਕਾਲਜ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦਾ ਵਿੱਦਿਅਕ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਡਾ. ਮਨਮੋਹਨਜੀਤ ਸਿੰਘ ਡੀਨ ਨੇ ਖੇਤਰੀ ਖੋਜ ਕੇਂਦਰ ਦੇ ਕੰਮਾਂ ਅਤੇ ਖੇਤੀਬਾੜੀ ਕਾਲਜ ਵਿਖੇ ਕਰਵਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ | ਕਾਲਜ ਦੇ ਕਮੇਟੀ ਰੂਮ ਵਿੱਚ ਆਂਚਲ ਕਟਾਰੀਆ ਵੱਲੋਂ ਵਿਦਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਚਲਾਏ ਜਾ ਰਹੇ ਕੋਰਸ ਬੀ.ਐਸ.ਸੀ. (ਖੇਤੀਬਾੜੀ) ਵਿੱਚ ਦਾਖਲਾ ਲੈਣ ਅਤੇ ਇਸ ਦੀ ਪੜ੍ਹਾਈ ਕਰਨ ਦੇ ਨਾਲ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ | ਓਰੀਐਂਟੇਸ਼ਨ ਤੋਂ ਬਾਅਦ ਡਾ. ਸ਼ਮਿੰਦਰ ਕੁਮਾਰ, ਡਾ. ਸਰਵਣ ਕੁਮਾਰ ਅਤੇ ਡਾ. ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ, ਆਧੁਨਿਕ ਕਲਾਸ ਰੂਮਾਂ ਦਾ ਦੌਰਾ ਕਰਵਾਇਆ | ਡਾ. ਵਰੁਣ ਅੱਤਰੀ ਨੇ ਵਿਦਿਆਰਥੀਆਂ ਨੂੰ ਹਰਬਲ ਗਾਰਡਨ, ਜੰਗਲਾਤ ਖੋਜ ਫਾਰਮ ਅਤੇ ਖੇਤਰੀ ਖੋਜ ਕੇਂਦਰ ਦਾ ਦੌਰਾ ਕਰਵਾਇਆ | ਡਾ. ਬਾਲ ਕਿ੍ਸ਼ਨ ਸੋਪਨ ਭੋਪਲੇ ਨੇ ਮਿੱਟੀ ਪਰਖ ਅਤੇ ਡਾ. ਨਵਨੀਤ ਕੌਰ ਨੇ ਮੌਸਮ ਆਬਜ਼ਰਵੇਟਰੀ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ | ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਜਨਮ ਦਿਹਾੜੇ ਸੰਬੰਧੀ ਸਮਾਗਮ ਭਲਕੇ ਅਗਲੀ ਖ਼ਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।