19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਵੱਖ-ਵੱਖ ਸਕੂਲਾਂ ਦੇ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 25-01-2026
ਪੋਜੇਵਾਲ ਸਰਾਂ, 24 ਜਨਵਰੀ (ਨਵਾਂਗਰਾਈਾ) - ਪੀ. ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਪੋਜੇਵਾਲ ਵਿਖੇ ਪਿ੍ੰਸੀਪਲ ਰਵਿੰਦਰ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦੇ ਨਿਰਦੇਸ਼ਾਂ 'ਤੇ ਪਰਾਕਰਮ ਦਿਵਸ ਸਬੰਧੀ ਵੱਖ-ਵੱਖ ਸਕੂਲਾਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਕੁਇਜ਼ ਮੁਕਾਬਲੇ ਵਿੱਚ ਐਮ.ਬੀ.ਜੀ ਪਬਲਿਕ ਸਕੂਲ ਪੋਜੇਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨਵਾਂਗਰਾਂ, ਪੰਜਾਬ ਇੰਟਰਨੈਸਨਲ ਪਬਲਿਕ ਸਕੂਲ ਪੋਜੇਵਾਲ, ਪੀ.ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ 100 ਦੇ ਕਰੀਬ ਵਿਦਿਆਰਥੀ ਨੇ ਭਾਗ ਲਿਆ | ਇਸ ਮੁਕਾਬਲੇ ਦੌਰਾਨ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ | ਇਸ ਮੌਕੇ ਆਪਣੇ ਸੰਬੋਧਨ ਵਿੱਚ ਰਵਿੰਦਰ ਕੁਮਾਰ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ | ਪਿ੍ੰ. ਰਵਿੰਦਰ ਕੁਮਾਰ ਨਵੋਦਿਆ ਵਿਦਿਆਲਿਆ ਪੋਜੇਵਾਲ ਨੇ ਆਪਣੇ ਵਿਦਿਆਰਥੀਆਂ ਨੂੰ ਮੁਕਾਬਲੇ ਵਿੱਚ ਭਾਗ ਲੈਣ ਲਈ ਮੁੱਖ ਮਹਿਮਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ, ਉਹਨਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੁਕਾਬਲੇ ਦੌਰਾਨ ਰਿਤਿਕਾ ਠਾਕੁਰ ਨਵੋਦਿਆ ਵਿਦਿਆਲਿਆ ਪੋਜੇਵਾਲ ਨੇ ਪਹਿਲਾ, ਸਰਬਜੀਤ ਸਿੰਘ ਨਵੋਦਿਆ ਵਿਦਿਆਲਿਆ ਪੋਜੇਵਾਲ ਨੇ ਦੂਸਰਾ, ਹਰਮੀਤ ਸਿੰਘ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪੋਜੇਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਅਸ਼ੀਮ ਅੰਸ਼ਾਰੀ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਸੰਜੀਵ ਠਾਕੁਰ ਕੋਆਰਡੀਨੇਟਰ ਕੁਇਜ਼ ਮੁਕਾਬਲੇ, ਚੌਧਰੀ ਸ਼ਾਮ ਲਾਲ ਆਦਿ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਕਰੋੜਾਂ ਦੀ ਲਾਗਤ ਨਾਲ ਬਣਿਆ ਕਮਿਊਨਿਟੀ ਹੈਥਲ ਸੈਂਟਰ ਕਾਠਗੜ੍ਹ ਲੋਕਾਂ ਲਈ ਬਣਿਆ ਚਿੱਟਾ ਹਾਥੀ ਅਗਲੀ ਖ਼ਬਰ ਪੰਜਾਬ ਸਰਕਾਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਪੂਰਾ ਪੈਸਾ ਬਜਟ 'ਚ ਸੁਰੱਖਿਅਤ ਰੱਖੇ ਤਾਂ ਕਿ ਲੋਕਾਂ ਨੂੰ ਅਮਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।