01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਐਸ.ਡੀ.ਐਮ ਕਿ੍ਤਿਕਾ ਗੋਇਲ ਲਹਿਰਾਉਣਗੇ ਰਾਸ਼ਟਰੀ ਝੰਡਾ

ਅਜੀਤ ਡੈਸਕ 26-01-2026
ਬਲਾਚੌਰ, 25 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਦੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਗਣਤੰਤਰ ਸਮਾਗਮ ਮੌਕੇ ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ਕਿ੍ਤਿਕਾ ਗੋਇਲ ਆਈ.ਏ.ਐਸ ਰਾਸ਼ਟਰੀ ਝੰਡਾਂ ਲਹਿਰਾਉਣ ਦੀ ਰਸਮ ਨਿਭਾਉਣਗੇ | ਇਹ ਜਾਣਕਾਰੀ ਤਹਿਸੀਲਦਾਰ ਸੁਖਵੀਰ ਕੌਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸਵੇਰੇ 9 ਵੱਜ ਕੇ 55 ਮਿੰਟ 'ਤੇ ਮੁੱਖ ਸਮਾਗਮ ਵਿੱਚ ਮੁੱਖ ਮਹਿਮਾਨ ਪਧਾਰਨਗੇ, ਜਿੱਥੇ ਉਹ ਰਾਸ਼ਟਰੀ ਝੰਡਾਂ ਲਹਿਰਾਉਣ ਉਪਰੰਤ ਪ੍ਰੇਡ ਦਾ ਨਿਰੀਖਣ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ | ਇਸ ਉਪਰੰਤ ਮਾਰਚ ਪਾਸਟ, ਡੰਬਲ ਸ਼ੋਅ ਹੋਵੇਗਾ ਅਤੇ ਦੇਸ਼ ਭਗਤੀ ਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈਣਗੇ | ਇਸ ਉਪਰੰਤ ਇਨਾਮਾਂ ਦੀ ਵੰਡ ਕੀਤੀ ਜਾਵੇਗੀ ਅਤੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਕੀਤੀ ਜਾਵੇਗੀ | ਤਹਿਸੀਲਦਾਰ ਸੁਖਵੀਰ ਕੌਰ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬਲਾਚੌਰ ਸਿਮਰਨ ਢੀਂਡਸਾ ਅਤੇ ਬਲਾਚੌਰ ਅਤੇ ਸੜੋਆ ਬਲਾਕ ਦੇ ਬੀ.ਡੀ.ਪੀ.ੳ ਨੇ ਗਣਤੰਤਰਤਾ ਦਿਵਸ ਮੌਕੇ ਦਾਣਾ ਮੰਡੀ ਬਲਾਚੌਰ ਹੋ ਰਹੇ ਸਮਾਗਮ ਵਿੱਚ ਲੋਕਾਂ ਨੂੰ ਹੁਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਦੇ ਅਸਥਾਨ 'ਤੇ ਕਰਵਾਇਆ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ- ਵਿਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।