01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 26-01-2026
ਟੱਪਰੀਆਂ ਖ਼ੁਰਦ, 25 ਜਨਵਰੀ (ਬਲਵਿੰਦਰ ਨਾਨੋਵਾਲੀਆ)-ਜ਼ਿਲ੍ਹਾ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਮੰਗੂਪੁਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਕਰਦਿਆਂ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਅੱਜ ਪੰਜਾਬ ਦੀ ਜਵਾਨੀ ਦਿਨ ਪ੍ਰਤੀ ਦਿਨ ਨਸ਼ਿਆਂ ਦੀ ਆਦੀ ਹੰੁਦੀ ਜਾ ਰਹੀ ਹੈ, ਜਿਸ ਬਾਰੇ ਗੰਭੀਰਤਾ ਨਾਲ ਸੋਚਣਾ ਹਰ ਪੰਜਾਬੀ ਦਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਬਚਾਉਣ ਲਈ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅੱਜ ਆਪਣੇ ਅਸਲ ਮਨੋਰਥ ਨੂੰ ਭੁੱਲ ਕੇ ਨਸ਼ਿਆਂ ਦੀ ਦਲਦਲ ਵਿੱਚ ਉਲਝਦੀ ਜਾ ਰਹੀ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੀ ਯੋਗ ਅਗਵਾਈ ਕਰਦੇ ਹੋਏ, ਇਨ੍ਹਾਂ ਨੂੰ ਸੂਰਬੀਰ ਯੋਧਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣ | ਇਸ ਮੌਕੇ ਉਨ੍ਹਾਂ ਨਸ਼ਿਆਂ ਨਾਲ ਹੋਣ ਵਾਲੇ ਭਿਆਨਕ ਨਤੀਜਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਮਾਪਿਆਂ ਨੂੰ ਆਪਣੇ ਘਰਾਂ ਅੰਦਰ ਚੰਗੇ ਮਾਹੌਲ ਸਿਰਜਣ ਦੀ ਅਪੀਲ ਕੀਤੀ | ਇਸ ਮੌਕੇ ਕਮਲਜੀਤ ਕੌਰ ਕੌਂਸਲਰ ਨੇ ਕਿਹਾ ਕਿ ਅਗਰ ਕੋਈ ਵਿਅਕਤੀ ਕਿਸੇ ਕਾਰਨ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਨਜਦੀਕ ਨਸ਼ਾ ਛਡਾਊ ਕੇਂਦਰ ਵਿੱਚ ਲੈ ਕੇ ਆਓ, ਜਿੱਥੇ ਹਰ ਲੋੜਵੰਦ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਸ ਮੌਕੇ 'ਤੇ ਰੁਪਿੰਦਰ ਵਰਮਾ, ਚਰਨ ਦਾਸ ਸਾਬਕਾ ਸਰਪੰਚ, ਸੁਨੀਲ ਕੁਮਾਰੀ ਆਸ਼ਾ ਵਰਕਰ, ਪਰਮਜੀਤ ਪੰਚ, ਸੀਮਾ ਰਾਣੀ ਪੰਚ, ਸੁਮਨ, ਪ੍ਰੀਤੀ, ਵੰਸ਼, ਨਿਰਮਲ ਕੌਰ, ਆਸ਼ਾ ਰਾਣੀ ਤੋਂ ਇਲਾਵਾ ਪਿੰਡ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਮਾਪੇ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਜ਼ਰੂਰੀ -ਮਲਹੋਤਰਾ ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁੱਖ ਸੜਕ ਦੇ ਹਾਲਾਤ ਬਣਦੇ ਜਾ ਰਹੇ ਹਨ ਬਦ ਤੋਂ ਬਦਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।