15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ

ਅਜੀਤ ਡੈਸਕ 31-01-2026
ਨਵਾਂਸ਼ਹਿਰ, 30 ਜਨਵਰੀ (ਜਸਬੀਰ ਸਿੰਘ ਨੂਰਪੁਰ)-ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਮਹਾਤਮਾ ਗਾਂਧੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ | ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ | ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਭਜਨ ਸਿੰਘ ਨੂੰ ਆਈ.ਐੱਫ.ਐੱਸ.ਵਜੋਂ ਮਿਲੀ ਤਰੱਕੀ ਅਗਲੀ ਖ਼ਬਰ ਸਾਨੂੰ ਗੁਰੂ ਰਵਿਦਾਸ ਜੀ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ-ਬਲਬੀਰ ਸਿੰਘ ਝਿੱਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।