15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਓਾ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 31-01-2026
ਬੰਗਾ, 30 ਜਨਵਰੀ (ਧਰਮਵੀਰ ਪਾਲ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪ੍ਰਬੰਧਕ ਕਮੇਟੀ ਪਿੰਡ ਹੀੳਾੁ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸ਼ਰਧਾਲੂ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਜਾਪ ਕਰ ਰਹੇ ਸਨ | ਇਸ ਮੌਕੇ 'ਤੇ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਥਾਂ-ਥਾਂ 'ਤੇ ਲੰਗਰ ਲਗਾਏ ਗਏ | ਇਸ ਮੌਕੇ ਡਾ. ਰਾਮ ਲਾਲ ਸਿੱਧੂ ਪ੍ਰਧਾਨ, ਮਹਾਚੰਦ, ਸੁਖਦੇਵ ਸਿੰਘ ਪੱਪੂ, ਸਰਪੰਚ ਪਿਆਰਾ ਰਾਮ, ਧਰਮਵੀਰ ਪਾਲ, ਅਵਤਾਰ ਚੰਦ, ਤਰਲੋਕ ਸਿੰਘ ਫਲੋਰਾ, ਡਾ. ਨਿਰੰਜਨ ਪਾਲ ਹੀਓਾ, ਦਿਲਬਾਗ ਸਿੰਘ ਸਾਬਕਾ ਸਰਪੰਚ, ਤਰਸੇਮ ਲਾਲ, ਮੋਹਨ ਲਾਲ, ਸਤਨਾਮ ਰਾਮ, ਹਰੀ ਰਾਮ, ਕੁਲਵੰਤ ਪਾਲ, ਮਨਜੀਤ ਸਿੰਘ, ਰਜਿੰਦਰ ਸਿੰਘ, ਜੀਤ ਰਾਮ, ਰਵੀ ਕੁਮਾਰ, ਰਜਿੰਦਰ ਸਿੰਘ, ਸੋਨੀ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਦਲਵੀਰ ਕੁਮਾਰ ਕਾਨਗੋਂ, ਨਰਿੰਦਰ ਕੁਮਾਰ ਅਤੇ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਨੇ 16 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼ੋਭਾ ਯਾਤਰਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।