ਨਵਾਂਸ਼ਹਿਰ, 12 ਫਰਵਰੀ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਸਿੰਘ ਪਿੰਟੂ)-ਟਰੇਡ ਯੂਨੀਅਨਾਂ ਵਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਉੱਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਟਰੇਡ ਯੂਨੀਅਨਾਂ, ਪੇਂਡੂ ਅਤੇ ਖੇਤ ਮਜ਼ਦੂਰ ਜਥਬੰਦੀਆਂ, ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨਾਂ ਨੇ ਹੜਤਾਲ ਕਰਕੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਵਿਸ਼ਾਲ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਬਲਜੀਤ ਕੌਰ, ਨਿਰੰਜਣ ਦਾਸ, ਕੁਲਦੀਪ ਸਿੰਘ ਦੌੜਕਾ ਅਤੇ ਗੁਰਦਿਆਲ ਰੱਕੜ ਨੇ ਕੀਤੀ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਏਟਕ ਦੇ ਆਗੂ ਨਿਰੰਜਨ ਦਾਸ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਦੌਲਤਪੁਰ, ਬਲਵੀਰ ਸਿੰਘ ਜਾਡਲਾ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਔਜਲਾ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਭੰਗਲ, ਜੁਝਾਰ ਸਿੰਘ, ਪੰਜਾਬ ਪੈਨਸ਼ਨਰ ਵੈਲਫ਼ੇਅਰ ਯੂਨੀਅਨ ਦੇ ਆਗੂ ਕਰਨੈਲ ਸਿੰਘ ਰਾਹੋਂ, ਬੀ.ਕੇ.ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ, ਆਸ਼ਾ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਸ਼ਕੁੰਤਲਾ ਸਰੋਏ, ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ, ਆਂਗਣਵਾੜੀ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ, ਜ਼ਿਲ੍ਹਾ ਸਕੱਤਰ ਲਖਵਿੰਦਰ ਕੌਰ, ਸੀਟੂ ਦੇ ਆਗੂ ਜਸਵੰਤ ਸਿੰਘ ਸੈਣੀ, ਸਵਰਾਜ ਮਾਜ਼ਦਾ ਵਰਕਰ ਯੂਨੀਅਨ ਦੇ ਆਗੂ ਪਰਵਿੰਦਰ ਸੈਣੀ, ਸ਼ੂਗਰ ਮਿੱਲ ਵਰਕਰ ਯੂਨੀਅਨ ਨਵਾਂਸ਼ਹਿਰ ਦੇ ਆਗੂ ਰਾਕੇਸ਼ ਕੁਮਾਰ, ਪਨਬੱਸ ਯੂਨੀਅਨ ਦੇ ਆਗੂ ਨਰਿੰਦਰ ਪੰਡੋਰੀ, ਮਹੇਸ਼, ਪੈਨਸ਼ਨਰ ਯੂਨੀਅਨ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਵਿਜੈ ਕੁਮਾਰ, ਅਸ਼ਵਨੀ ਕੁਮਾਰ, ਜਗਤਾਰ ਸਿੰਘ ਪੰਨੂੰ ਮਜਾਰਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ, ਏਟਕ ਦੇ ਆਗੂ ਹਸ਼ਮਤ ਅਲੀ, ਮੋਹਨ ਸਿੰਘ ਬੂਟਾ, ਜਗਦੀਸ਼ ਜਾਡਲਾ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹਰਪਾਲ ਸਿੰਘ ਜਗਤਪੁਰ, ਜ਼ਮਹੂਰੀ ਕਿਸਾਨ ਸਭਾ ਦੇ ਸਤਨਾਮ ਸੁੱਜੋਂ, ਜੰਗਲਾਤ ਵਰਕਰ ਯੂਨੀਅਨ ਦੇ ਪਰਮਿੰਦਰ ਸੰਧੂ, ਭੱਠਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਦੇ ਆਗੂ ਬੀਰ ਬਹਾਦੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਨਾਵਾ, ਕਿਰਨਜੀਤ ਕੌਰ, ਪ੍ਰਵਾਸੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਵੀਨ ਕੁਮਾਰ ਨਿਰਾਲਾ, ਆਟੋ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਬਸ਼ੌੜੀ, ਸੁਰਜੀਤ ਮੱਲਪੁਰੀ, ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨਿੱਜੀਕਰਨ 'ਤੇ ਪੰਚਾਇਤੀਕਰਨ ਦੀਆਂ ਨੀਤੀਆਂ ਜਿਵੇਂ ਚਾਰ ਲੇਬਰ ਕੋਡਜ਼, ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤਾ, ਮਗਨਰੇਗਾ ਦੀ ਥਾਂ ਨਵਾਂ ਲਿਆਂਦਾ ਮਜ਼ਦੂਰ ਵਿਰੋਧੀ ਜੀ ਰਾਮ ਜੀ ਕਾਨੂੰਨ, ਭਾਰਤ-ਅਮਰੀਕਾ ਵਪਾਰ ਸਮਝੌਤਾ, ਪੰਜਾਬ ਸਰਕਾਰ ਵਲੋਂ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਆਦਿ ਮਸਲਿਆਂ 'ਤੇ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਾਲ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਸਹਿਮਤ ਹੈ | ਪੰਜਾਬ ਸਰਕਾਰ ਨੇ ਅੱਜ ਤੱਕ ਬਿਜਲੀ ਸੋਧ ਬਿੱਲ ਦੇ ਖਿਲਾਫ ਬਿਆਨ ਤੱਕ ਨਹੀਂ ਦਿੱਤਾ ਸਗੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ, ਮਜ਼ਦੂਰਾਂ ਮੁਲਾਜ਼ਮਾਂ ਦੇ ਘੋਲਾਂ ਦੀ ਅਣਦੇਖੀ ਕਰਨ ਅਤੇ ਸੰਘਰਸ਼ੀ ਲੋਕਾਂ 'ਤੇ ਜਬਰ ਕਰਨ ਦੇ ਰਾਹ ਪਈ ਹੋਈ ਹੈ | ਬਾਅਦ ਵਿੱਚ ਸ਼ਹਿਰ ਵਿੱਚ ਮੁਜ਼ਾਹਰਾ ਵੀ ਕੀਤਾ ਗਿਆ |
ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ
ਬੰਗਾ, (ਕੁਲਦੀਪ ਸਿੰਘ ਪਾਬਲਾ, ਸੁਰਿੰਦਰ ਸਿੰਘ ਕਰਮ)-ਕੇਂਦਰੀ ਟਰੇਡ ਜਥੇਬੰਦੀਆਂ ਵਲੋਂ ਇਕ ਰੋਜ਼ਾ ਹੜਤਾਲ ਦੇ ਸੱਦੇ ਨੂੰ ਸਫਲ ਕਰਨ ਲਈ ਬਿਜਲੀ ਵਿਭਾਗ ਦੀਆਂ ਰੈਗੂਲਰ ਪੈਨਸ਼ਨਰ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬਿਜਲੀ ਵਿਭਾਗ ਦੇ ਮੰਡਲ ਦਫ਼ਤਰ ਗੜ੍ਹਸ਼ੰਕਰ ਰੋਡ ਬੰਗਾ 'ਤੇ ਗੇਟ ਅੱਗੇ ਰੋਹ ਭਰਪੂਰ ਰੈਲੀ ਕੀਤੀ ਗਈ | ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦੀ ਇੱਕ ਰੋਜ਼ਾ ਹੜਤਾਲ ਸਾਮਰਾਜੀ ਦਿਸ਼ਾ ਨਿਰਦੇਸ਼ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ, ਬਿਜਲੀ ਐਕਟ 2003, ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਮਨਰੇਗਾ ਦੀ ਜਗ੍ਹਾ ਲਿਆਂਦੇ ਜੀ ਰਾਮ ਜੀ ਐਕਟ, ਪੁਰਾਣੇ ਕਿਰਤ ਕਾਨੂੰਨਾਂ ਦੀ ਜਗ੍ਹਾ ਲਿਆਂਦੇ ਨਵੇਂ ਚਾਰ ਕਿਰਤ ਕੋਡ ਰੱਦ ਕਰਵਾਉਣ ਅਤੇ ਬਿਜਲੀ ਵਿਭਾਗ ਅੰਦਰ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀਆਂ ਜਮੀਨਾਂ ਵੇਚਣ ਦੇ ਫ਼ੈਸਲੇ ਰੱਦ ਕਰਾਉਣ ਲਈ ਗੇਟ ਰੈਲੀ ਕੀਤੀ ਗਈ | ਜਿਸ ਵਿੱਚ ਟੀ.ਐਸ.ਯੂ ਦੇ ਆਗੂ ਨੰਦ ਲਾਲ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਰੇਸ਼ਮ ਲਾਖਾ, ਪੈਨਸ਼ਨਰ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਜੀਤ ਰਾਮ ਅਤੇ ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੰਡਲ ਪ੍ਰਧਾਨ ਵਿਨੋਦ ਕੁਮਾਰ, ਦਵਿੰਦਰ ਸਿੰਘ, ਜਗਦੀਪ ਗੋਸਲ, ਆਸ਼ੀਸ਼ ਕੁਮਾਰ, ਸੰਦੀਪ ਕੁਮਾਰ, ਦਨੇਸ਼ ਕੁਮਾਰ ਤੋਂ ਇਲਾਵਾ ਹੋਰ ਸਰਗਰਮ ਸਾਥੀ ਵੀ ਹਾਜ਼ਰ ਸਨ |
ਬਲਾਚੌਰ ਦੇ ਬਿਜਲੀ ਦਫ਼ਤਰ ਵਿਖੇ ਗੇਟ ਰੈਲੀ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਇੰਪਲਾਈਜ਼ ਫੈਡਰੇਸ਼ਨ ਭਲਵਾਨ, ਏਕਤਾ ਮੰਚ ਅਤੇ ਸਬੰਧਤ ਜੱਥੇਬੰਦੀਆਂ ਵਲੋਂ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕੀਤਾ ਗਿਆ ਅਤੇ ਬਿਜਲੀ ਦਫ਼ਤਰ ਬਲਾਚੌਰ ਵਿਖੇ ਬਲਾਚੌਰ ਨੰਬਰ ਇਕ/ਦੋ ਅਤੇ ਸੜੋਆ ਦਫਤਰ ਨਾਲ ਸਬੰਧਤ ਸਾਥੀਆਂ ਵਲੋਂ ਬਲਾਚੌਰ ਬਿਜਲੀ ਦਫਤਰ ਦੇ ਮੁੱਖ ਗੇਟ 'ਤੇ ਰੈਲੀ ਕੀਤੀ ਗਈ | ਜਿਸਦੀ ਪ੍ਰਧਾਨਗੀ ਸਾਥੀ ਵਿਨੋਧ ਕੁਮਾਰ ਨੇ ਕੀਤੀ | ਇਸ ਰੈਲੀ ਨੂੰ ਨਰਿੰਦਰ ਸਿੰਘ ਕੌਲਗੜ੍ਹ, ਜਸਵਿੰਦਰ ਸਿੰਘ ਗੜ੍ਹੀ, ਮੰਡਲ ਆਗੂ ਧਰਮਪਾਲ, ਸਰਕਲ ਜੁਆਇੰਟ ਸਕੱਤਰ ਇਕਬਾਲ ਸਿੰਘ ਸਹੋਤਾ, ਆਊਟ ਸੋਰਸ ਯੂਨੀਅਨ ਦੇ ਪ੍ਰਧਾਨ ਤਜਿੰਦਰ ਸਿੰਘ ਨੇ ਸਰਕਾਰਾਂ ਦੀਆਂ ਮੁਲਾਜਮ, ਕਿਸਾਨ, ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ | ਇਸ ਮੌਕੇ ਕੁਲਦੀਪ ਸਿੰਘ ਜੇ.ਈ, ਸਰਬਜੀਤ ਸਿੰਘ ਸੈਣੀ, ਜਤਿੰਦਰ ਸਿੰਘ, ਦਵਿੰਦਰ ਸਿੰਘ ਐਲ.ਡੀ.ਸੀ, ਪਵਿੱਤਰ ਸਿੰਘ, ਸਤਨਾਮ ਸਿੰਘ, ਗੁਰਜੰਟ ਸਿੰਘ, ਮਨਜੀਤ ਸਿੰਘ, ਸੁਰਿੰਦਰਪਾਲ ਫੌਜੀ, ਲਖਬੀਰ ਸਿੰਘ ਗੜ੍ਹਸ਼ੰਕਰ, ਅਮਰਵੀਰ ਸਿੰਘ ਨੇ ਵੀ ਸੰਬੋਧਨ ਕੀਤਾ |
ਡਾਕਟਰ ਅੰਬੇਡਕਰ ਚੌਕ ਨਜ਼ਦੀਕ ਹਾਈ ਵੇ 'ਤੇ ਟਰੰਪ ਅਤੇ ਮੋਦੀ ਦੇ ਪੁਤਲੇ ਫੂਕੇ
ਨਵਾਂਸ਼ਹਿਰ, (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕ ਕੇ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕੀਤਾ ਗਿਆ | ਇਸ ਸਮਝੌਤੇ ਕਾਰਨ ਦੇਸ਼ ਦੀ ਖੇਤੀਬਾੜੀ ਅਤੇ ਡਾਇਰੀ ਦਾ ਕਿੱਤਾ ਕਰਨ ਵਾਲੇ ਕਿਰਤੀ ਅਤੇ ਕਿਸਾਨ ਤਬਾਹ ਹੋ ਜਾਣਗੇ | ਭਾਰਤ ਸਰਕਾਰ ਵਲੋਂ ਅਮਰੀਕਾ ਅਤੇ ਯੂਰਪੀ ਯੂਨੀਅਨ ਨਾਲ ਕੀਤੇ ਗਏ ਸਮਝੌਤੇ ਦੇਸ਼ ਦੇ ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਲਈ ਮੌਤ ਦੇ ਵਾਰੰਟ ਹਨ | ਇਨ੍ਹਾਂ ਨੂੰ ਵਾਪਸ ਹੋਣ ਤੱਕ ਦੇਸ਼ ਦੇ ਲੋਕ ਸੰਘਰਸ਼ ਕਰਦੇ ਰਹਿਣਗੇ | ਇਸ ਮੌਕੇ ਸੁਰਿੰਦਰ ਸਿੰਘ ਬੈਂਸ, ਨਿਰਮਲ ਸਿੰਘ ਔਜਲਾ, ਸੰਤੋਖ ਸਿੰਘ ਰੈਲਮਾਜਰਾ, ਚਰਨਜੀਤ ਸਿੰਘ ਦਲਤਪੁਰ, ਜੁਝਾਰ ਸਿੰਘ, ਭੁਪਿੰਦਰ ਵੜੈਚ, ਤਰਸੇਮ ਸਿੰਘ ਬੈਂਸ, ਹਰਵਿੰਦਰ ਚਾਹਲ, ਸੁਰਿੰਦਰ ਸਿੰਘ ਮਹਿਰਮਪੁਰ, ਕੁਲਬੀਰ ਸਿੰਘ ਸਾਹਪੁਰ ਪੱਟੀ, ਤਾਰਾ ਸਿੰਘ, ਜਸਵੀਰ ਸਿੰਘ ਮੰਗੂਵਾਲ, ਗੁਰਦੇਵ ਸਿੰਘ ਚੌਹੜ, ਮਲਕੀਤ ਸਿੰਘ ਢੱਕ, ਕਸ਼ਮੀਰ ਸਿੰਘ ਅੜਕ, ਜਸਜਿੰਦਰ ਮਾਹਿਲ, ਅਮਨਪ੍ਰੀਤ ਸਿੰਘ, ਜਸਵੰਤ ਖਟਕੜ, ਜੀਵਨ ਬੇਗੋਵਾਲ, ਕਰਨੈਲ ਉੜਾਪੜ, ਅਵਤਾਰ ਕੱਟ, ਮੱਖਣ ਭਾਨਮਜਾਰਾ ਅਤੇ ਹੋਰ ਬਹੁਤ ਸਾਰੇ ਹਾਜ਼ਰ ਸਨ | ਇਸ ਮੌਕੇ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਵਾਪਸ ਕਰਨ , ਚਾਰ ਕਿਰਤ ਕੋਡ, ਨਿਜੀਕਰਨ ਦੀ ਵਾਪਸੀ ਅਤੇ ਹੋਰ ਮੰਨੀਆਂ ਮੰਗਾਂ ਕੇਂਦਰ/ਪੰਜਾਬ ਸਰਕਾਰ ਤੋਂ ਲਾਗੂ ਕਰਵਾਉਣ ਲਈ ਵੀ ਦੋਵਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਵੀ ਕਿਹਾ | ਦੇਸ਼ ਦੇ ਲੋਕ ਮੰਗਾਂ ਦੀ ਪ੍ਰਾਪਤੀ ਹੋਣ ਤੱਕ ਸੜਕਾਂ 'ਤੇ ਪਹੁੰਚ ਚੁੱਕੇ ਹਨ | ਸਰਕਾਰ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ |
ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਭਰਵਾਂ ਹੁੰਗਾਰਾ
ਅਜੀਤ ਡੈਸਕ
13-02-2026