ਕਟਾਰੀਆਂ, 12 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਮਹਿਲਾ ਕਾਂਗਰਸੀ ਆਗੂ ਚੌ. ਮੀਨਾ ਸੂੰਢ ਪਤਨੀ ਸਾਬਕਾ ਵਿਧਾਇਕ ਸਵ: ਚੌ. ਤਰਲੋਚਨ ਸਿੰਘ ਸੂੰਢ ਨੇ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ, ਬਲਾਕ ਕਾਂਗਰਸ ਪ੍ਰਧਾਨ ਕੁਲਵਰਨ ਸਿੰਘ ਗਿੱਲ, ਸੀਨੀਅਰ ਵਾਈਸ ਪ੍ਰਧਾਨ ਨਵਾਂਸ਼ਹਿਰ ਰਜਿੰਦਰ ਸ਼ਰਮਾ, ਹਰਵਿੰਦਰ ਸਿੰਘ ਬੋਇਲ, ਮੈਡਮ ਕੁਲਜੀਤ ਕੌਰ ਬੋਇਲ, ਬਲਾਕ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਅਮਰਜੀਤ ਸਿੰਘ ਕਲਸੀ, ਪ੍ਰਧਾਨ ਰੂਪ ਲਾਲ, ਸਰਪੰਚ ਕੁਲਦੀਪ ਕੌਰ ਬੋਇਲ, ਸਰਪੰਚ ਕੁਲਵਿੰਦਰ ਕੌਰ ਬੋਇਲ, ਕਾਂਗਰਸੀ ਆਗੂ ਜਸਵਿੰਦਰ ਕੌਰ ਸੂੰਢ, ਜਰਨੈਲ ਸਿੰਘ ਕਟਾਰੀਆਂ ਆਦਿ ਕਾਂਗਰਸੀ ਆਗੂਆਂ ਨਾਲ ਚੋਣ ਮੀਟਿੰਗਾਂ ਕਰਨ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਪੰਜਾਬ ਦੀਆਂ ਵਿਰੋਧੀ ਸਰਕਾਰਾਂ ਨੇ ਸੂਬੇ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ, ਜਦ ਕਿ ਪੰਜਾਬ ਵਿੱਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਲੋਕਾਂ ਨੂੰ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ 'ਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਤਾਂ ਜੋ ਲੋਕਾਂ ਨੂੰ ਮੁੜ ਲਾਭ ਪਾਤਰੀ ਸਕੀਮਾਂ ਦਾ ਲਾਭ ਮਿਲ ਸਕੇ |