ਕਾਠਗੜ੍ਹ, 12 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਮੁੱਤੋਂ ਅੱਡੇ ਦੇ ਨਜ਼ਦੀਕ ਗਿੱਲ ਢਾਬੇ ਦੇ ਸਾਹਮਣੇ ਟਰੱਕ ਅਤੇ ਕਾਰ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਐਸ. ਐਸ. ਐਫ ਟੀਮ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇੱਕ ਟਰੱਕ ਜਿਸ ਦਾ ਨੰਬਰ ਐਚ.ਪੀ 12 ਕੇ 5160 ਜਿਸ ਨੂੰ ਬਲਵਿੰਦਰ ਸਿੰਘ ਪੁੱਤਰ ਜਰਮ ਸਿੰਘ ਵਾਸੀ ਪਿੰਡ ਦਮੋਹ, ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ ਜੋ ਕਿ ਬਲਾਚੌਰ ਤੋਂ ਰੋਪੜ ਸਾਈਡ ਜਾ ਰਿਹਾ ਸੀ | ਇਸ ਦੇ ਪਿੱਛੇ ਇੱਕ ਈਟਿਓਸ ਕਾਰ ਪੀ.ਬੀ 01 ਸੀ 0469 ਜਿਸਨੂੰ ਕਿ ਗੌਰਵ ਪੁੱਤਰ ਰਾਜ ਕੁਮਾਰ ਵਾਸੀ ਰਾਏਪੁਰ ਰਸੂਲਪੁਰ, ਜਲੰਧਰ ਚਲਾ ਰਿਹਾ ਸੀ | ਜਦੋਂ ਇਹ ਗਿੱਲ ਢਾਬੇ ਦੇ ਕੋਲ ਪਹੁੰਚੀ ਤਾਂ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਨਾਲ ਕਾਰ ਟਰੱਕ ਦੇ ਪਿੱਛੇ ਜਾ ਟਕਰਾਈ ਜਿਸ ਨਾਲ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ | ਐਸ.ਐਸ.ਐਫ ਦੀ ਟੀਮ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਗੱਡੀਆਂ ਨੂੰ ਸਾਇਡ 'ਤੇ ਕਰਵਾ ਕੇ ਟ੍ਰੈਫਿਕ ਸੁਚਾਰੂ ਢੰਗ ਨਾਲ ਚਲਾਇਆ | ਐਸ.ਐਸ.ਐਫ ਟੀਮ ਨੇ ਐਕਸੀਡੈਂਟ ਦੀ ਖਬਰ ਥਾਣਾ ਕਾਠਗੜ੍ਹ ਅਤੇ ਕੰਟ੍ਰੋਲ ਰੂਮ ਨਵਾਂਸ਼ਹਿਰ ਨੂੰ ਦੇ ਦਿੱਤੀ ਹੈ |