ਘੁੰਮਣਾਂ, 12 ਫਰਵਰੀ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ 'ਚ ਗੁਰੂ ਰਵਿਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਸਾਲਾਨਾ ਇੰਟਰਨੈਸ਼ਨਲ ਕਬੱਡੀ ਕੱਪ 16 ਫਰਵਰੀ ਨੂੰ ਚੇਅਰਮੈਨ ਬਲਵੀਰ ਸਿੰਘ ਬੈਂਸ ਕੈਨੇਡਾ, ਪ੍ਰਧਾਨ ਪਾਲ ਸਿੰਘ ਅਤੇ ਕਮਲਜੀਤ ਬੰਗਾ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ | ਜਿਸ 'ਚ ਭਗਤ ਸਿੰਘ ਕਬੱਡੀ ਕਲੱਬ ਹਰਿਆਣਾ, ਬਾਬਾ ਦੀਪ ਸਿੰਘ ਕਬੱਡੀ ਕਲੱਬ ਮੋਹਾਲੀ, ਗੁਰੂ ਗੋਬਿੰਦ ਸਿੰਘ ਕਬੱਡੀ ਕਲੱਬ ਮਾਛੀਵਾੜਾ, ਮਾਝ ਖਾਲਸਾ ਕਬੱਡੀ ਕਲੱਬ, ਵਿਧੀ ਚੰਦ ਕਬੱਡੀ ਕਲੱਬ ਫਰੰਦੀਪੁਰ, ਯੰਗ ਕਬੱਡੀ ਕਲੱਬ ਕੈਨੇਡਾ ਅਤੇ ਲੜਕੀਆਂ ਦੇ ਕਬੱਡੀ ਮੈਚ ਵੀ ਕਰਵਾਏ ਜਾਣਗੇ |