25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਬਸੰਤ ਰਾਗ ਕੀਰਤਨ ਦਰਬਾਰ 22 ਨੂੰ

ਅਜੀਤ ਡੈਸਕ 13-02-2026
ਬੰਗਾ, 12 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬਸੰਤ ਰਾਗ ਕੀਰਤਨ ਦਰਬਾਰ ਸਮਾਗਮ 22 ਫਰਵਰੀ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕੀ ਸੇਵਾਦਾਰਾਂ ਦੀ ਮੀਟਿੰਗ 'ਚ ਸਮਾਗਮ ਦਾ ਇੱਕ ਫਲੈਕਸ ਵੀ ਜਾਰੀ ਕੀਤਾ ਗਿਆ | ਇਸ ਮੌਕੇ ਸੰਗਤਾਂ ਦੀ ਭਰਵੀਂ ਹਾਜ਼ਰੀ ਵਿੱਚ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਜਣ ਵਾਲੇ ਦੀਵਾਨ ਵਿੱਚ ਪੰਥ ਦੇ ਮਹਾਨ ਰਾਗੀ ਡਾਕਟਰ ਗੁਰਿੰਦਰ ਸਿੰਘ ਜੀ ਬਟਾਲੇ ਵਾਲੇ ਤੰਤੀ ਸਾਜਾਂ ਦੁਆਰਾ ਪੁਰਾਤਨ ਸ਼ੈਲੀ ਵਿੱਚ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਪ੍ਰਸਿੱਧ ਵਿਦਵਾਨ ਗਿਆਨੀ ਦਲਵਿੰਦਰ ਸਿੰਘ ਅੱਪਰਾ ਵਾਲੇ ਸੰਗਤਾਂ ਨਾਲ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਹੈੱਡ ਗ੍ਰੰਥੀ ਅਤੇ ਕਥਾਵਾਚਕ ਗੁ: ਚਰਨ ਕੰਵਲ ਜੀਂਦੋਵਾਲ - ਬੰਗਾ, ਗਿਆਨੀ ਦੇਸਾ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਜਸਰਾਜ ਸਿੰਘ, ਰਕੇਸ਼ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ ਗੋਬਿੰਦਪੁਰ, ਜੋਧਵੀਰ ਸਿੰਘ, ਮਨਦੀਪ ਸਿੰਘ ਪੁਰਤਗਾਲ, ਗੁਰਦਿੱਤ ਸਿੰਘ, ਅਮਰਵੀਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪੰਮਾ ਵਲੋਂ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੀ ਕਰੜੀ ਨਿੰਦਾ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਤੇ ਡੰਡਿਆਂ ਨਾਲ ਵਿਦਿਆਰਥੀ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।