ਸਮੁੰਦੜਾ, 12 ਫਰਵਰੀ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਚੌਥੇ ਸੈਵਨ 'ਏ' ਸਾਈਡ ਫੁੱਟਬਾਲ ਟੂਰਨਾਮੈਂਟ ਦਾ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਪ੍ਰਬੰਧਕਾਂ ਨੇ ਦੱਸਿਆ ਕਿ 25 ਫਰਵਰੀ ਤੋਂ 1 ਮਾਰਚ ਤੱਕ ਕਰਵਾਏ ਜਾ ਰਹੇ ਇਸ ਫੁੱਟਬਾਲ ਟੂਰਨਾਮੈਂਟ 'ਚ 32 ਟੀਮਾਂ ਭਾਗ ਲੈਣਗੀਆਂ | ਜਿਸ 'ਚ ਜੇਤੂ ਰਹਿਣ ਵਾਲੀ ਟੀਮ ਨੂੰ 61 ਹਜ਼ਾਰ ਅਤੇ ਉਪ-ਜੇਤੂ ਟੀਮ ਨੂੰ 51 ਹਜ਼ਾਰ ਅਤੇ ਦੀ ਨਕਦ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਰਸ਼ਪਾਲ ਸਿੰਘ ਰੱਕੜ, ਪ੍ਰਦੀਪ ਸਿੰਘ ਗਿੱਲ, ਸੂਬੇਦਾਰ ਜਗਤਾਰ ਸਿੰਘ ਭੱਠਲ, ਕੈਪਟਨ ਅਮਰਜੀਤ ਸਿੰਘ, ਸਿਮਰਪ੍ਰੀਤ ਸਿੰਘ, ਬਹਾਦਰ ਸਿੰਘ, ਰਾਮ ਤੀਰਥ ਸਿੰਘ, ਮੱਖਣ ਸਿੰਘ, ਮੋਹਣ ਸਿੰਘ ਗਿੱਲ, ਪੱਪੂ ਪੁਰਤਗਾਲ, ਜਸਪ੍ਰੀਤ ਸਿੰਘ, ਹਰਸ਼ ਗੰਗੜ, ਹਰਜਿੰਦਰ ਸਿੰਘ, ਮਨਵੀਰ ਸਿੰਘ ਮੰਨਾ, ਅਰਸ਼ਦੀਪ ਸਿੰਘ, ਦੀਪਾ ਰੱਕੜ, ਲਖਵੀਰ ਸਿੰਘ, ਨਰਿੰਦਰ ਸਿੰਘ, ਸੁਖਰਾਜ ਸਿੰਘ ਆਦਿ ਵੀ ਹਾਜ਼ਰ ਸਨ |