25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 13-02-2026
ਔੜ/ ਝਿੰਗੜਾਂ, 12 ਫਰਵਰੀ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਦੇ ਪੈਂਦੇ ਪਿੰਡ ਮਾਲੋ ਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਚਰਨ ਛੋਹ ਪ੍ਰਾਪਤ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਸਿੰਘ ਸਾਹਿਬ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਅਤੇ ਮਾਤਾ ਯਸ਼ਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਮਹੀਨਾਵਾਰ ਗੁਰਮਤਿ ਸਮਾਗਮ 15 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀ ਕੀਰਤਨ ਕਰਨਗੇ | ਉਥੇ ਭਾਈ ਦਲਵਿੰਦਰ ਸਿੰਘ ਅੱਪਰਾ ਵਾਲੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਨ੍ਹਾਂ ਆਖਿਆ ਕਿ ਗੁਰਮਤਿ ਸਮਾਗਮ 3 ਤੋਂ ਸ਼ਾਮ ਸਾਢੇ ਪੰਜ ਵਜੇ ਤੱਕ ਹੋਵੇਗਾ |
ਪਿਛਲੀ ਖ਼ਬਰ ਸਮਾਜ ਸੇਵਕ ਕਸ਼ਮੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਤ ਓਅੰਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ ਵਿਖੇ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਸੇਵਾਵਾਂ ਕੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।