25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਝਿੰਗੜਾਂ ਵਿਖੇ ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਤੇ ਗੁਰਪ੍ਰੀਤ ਸਿੰਘ ਕੈਨੇਡਾ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 13-02-2026
ਔੜ/ਝਿੰਗੜਾਂ, 12 ਫਰਵਰੀ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬੱਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਯਾਦ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਈਆਂ ਹਲਟ ਦੌੜਾਂ ਦੌਰਾਨ ਪਿੰਡ ਲਾਲੋ ਮਜਾਰਾ ਦੇ ਗੋਬਿੰਦ ਸਪੋਰਟਸ ਵੈੱਲਫੇਅਰ ਕਲੱਬ ਦੇ ਪ੍ਰਧਾਨ ਸਮਾਜ ਸੇਵੀ ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਅਤੇ ਐਨ.ਆਰ.ਆਈ ਗੁਰਪ੍ਰੀਤ ਸਿੰਘ ਕੈਨੇਡਾ ਲਾਲੋ ਮਜਾਰਾ ਦਾ ਯਾਦਗਾਰੀ ਚਿੰਨ੍ਹ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਨਮਾਨਿਤ ਕਰਨ ਸਮੇਂ ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਬੰਗਾ, ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ੍ਹ, ਪ੍ਰਧਾਨ ਸੋਢੀ ਸਿੰਘ ਸ਼ੇਰਗਿੱਲ ਕੈਨੇਡਾ, ਬਾਬਾ ਸੁਖਵਿੰਦਰ ਸਿੰਘ ਮੰਗਾ, ਸੁੱਚਾ ਸਿੰਘ ਸ਼ੇਰਗਿੱਲ ਯੂ. ਕੇ ਆਦਿ ਕਮੇਟੀ ਅਹੁਦੇਦਾਰਾਂ ਨੇ ਸਮਾਜ ਸੇਵੀ ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ ਵਲੋਂ ਧਾਰਮਿਕ, ਸਮਾਜ ਸੇਵੀ ਕਾਰਜਾਂ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਦੇ ਕੀਤੇ ਜਾਂਦੇ ਉਪਰਾਲੇ ਸਾਲਹੁਣਯੋਗ ਹਨ | ਇਸ ਮੌਕੇ ਵਾਈਸ ਪ੍ਰਧਾਨ ਗੁਰਦੇਵ ਸਿੰਘ, ਸੁੱਚਾ ਸਿੰਘ ਸ਼ੇਰਗਿੱਲ ਯੂ. ਕੇ, ਬਹਾਦਰ ਸਿੰਘ ਮਹਿਮੀ ਪੰਚ, ਪਰਮਜੀਤ ਸਿੰਘ ਗਰੇਵਾਲ ਪੰਚ, ਤਰਸੇਮ ਲਾਲ ਮਹਿਮੀ ਪੰਚ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਹਰਜਿੰਦਰ ਸਿੰਘ ਸੋਢੀ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਬਲਵਿੰਦਰ ਸਿੰਘ ਝਿੰਗੜ, ਗੁਰਮੀਤ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਸਰਾਂ ਪਰਾਗਪੁਰ, ਜੋਗਾ ਸਿੰਘ ਸ਼ੇਰਗਿੱਲ ਪਰਾਗਪੁਰ, ਤੀਰਥ ਸਿੰਘ ਇਟਲੀ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |ਨਵਾਂਸ਼ਹਿਰ 04
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੇ ਵਿਦਿਆਰਥੀਆਂ ਲਈ 'ਅਸੀਸ' ਸਮਾਗਮ ਕਰਾਇਆ ਅਗਲੀ ਖ਼ਬਰ ਸੁਹਾਗਰਾਣੀ ਮਲਹੋਤਰਾ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।