25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਅਜੀਤ ਡੈਸਕ 13-02-2026
ਬੰਗਾ, 12 ਫਰਵਰੀ (ਕੁਲਦੀਪ ਸਿੰਘ ਪਾਬਲਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਬੰਗਾ ਬਲਾਕ ਤੋਂ ਸਰਦਾਰ ਅਵਤਾਰ ਸਿੰਘ ਮੰਢਾਲੀ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਾਈਸ ਪ੍ਰਧਾਨ ਲਾਇਆ ਗਿਆ | ਸਰਨਜੀਤ ਸਿੰਘ ਜੀਂਦੋਵਾਲ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ ਲਗਾਇਆ ਗਿਆ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਨੇ ਕਿਹਾ ਕਿ ਨਕਲੀ ਦੁੱਧ ਦੀ ਜਾਂਚ ਲਈ ਹਰੇਕ ਜ਼ਿਲ੍ਹੇ ਵਿੱਚ ਲੈਬਾਂ ਸਥਾਪਿਤ ਕੀਤੀਆਂ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਕੋਆਪ੍ਰੇਟਿਵ ਬੈਂਕਾਂ ਅਤੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਕਿਸਾਨਾਂ ਸਿਰ ਚੜ੍ਹੇ ਕਰਜੇ ਖਤਮ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਪਹੁੰਚੇ ਹੋਏ ਆਗੂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ, ਜਸਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਜੀਂਦੋਵਾਲ, ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਮੱਲ੍ਹਾ ਸੋਢੀਆਂ, ਗੁਰਨੇਕ ਸਿੰਘ ਬਲਾਕ ਸੀਨੀਅਰ ਮੀਤ ਪ੍ਰਧਾਨ ਖਟਕੜ ਕਲਾਂ, ਹੈਪੀ ਸਿੰਘ ਖੜਕੜ ਕਲਾਂ, ਹਰਪ੍ਰੀਤ ਸਿੰਘ ਤੇ ਹੋਰ ਵੀ ਕਿਸਾਨ ਵੀਰ ਪਹੁੰਚੇ ਸਨ |
ਪਿਛਲੀ ਖ਼ਬਰ ਰਹਿਪਾ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਦੀਵਾਨ ਸਜੇ ਅਗਲੀ ਖ਼ਬਰ ਧੀਆਂ ਤੋਂ ਬਿਨਾਂ ਸੰਸਾਰ ਦੀ ਉਤਪਤੀ ਨਹੀਂ-ਤੀਰਥ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।