25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਰਹਿਪਾ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਦੀਵਾਨ ਸਜੇ

ਅਜੀਤ ਡੈਸਕ 13-02-2026
ਮੁਕੰਦਪੁਰ, 12 ਫਰਵਰੀ (ਅਮਰੀਕ ਸਿੰਘ ਢੀਂਡਸਾ) - ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਰਹਿਪਾ ਵਿਖੇ ਫੱਗਣ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਜਾਪ ਪਾਠ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਵਿੱਚ ਭਾਈ ਗਰਜਾ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਵੱਲੋਂ ਧਾਰਮਿਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਿੱਖ ਇਤਿਹਾਸ ਦੀਆਂ ਵਡਮੁੱਲੀਆਂ ਪ੍ਰਾਪਤੀਆਂ ਸ਼ਹੀਦੀ ਪ੍ਰਸੰਗ ਅਤੇ ਰਾਜਾ ਸਾਹਿਬ ਜੀ ਦੀ ਜੀਵਨੀ ਤੇ ਰਚਨਾਵਾਂ ਪ੍ਰਸੰਗ ਸਮੇਤ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਸੰਗਤਾਂ ਵੱਲੋਂ ਇਕਾਗਰ ਚਿੱਤ ਹੋ ਕੇ ਢਾਡੀ ਜਥਿਆਂ ਦੀਆਂ ਕਵਿਤਾਵਾਂ ਅਤੇ ਪ੍ਰਚਾਰ ਸਰਵਣ ਕੀਤਾ | ਸੰਗਤਾਂ ਲਈ ਸਵੇਰ ਤੋਂ ਹੀ ਚਾਹ ਪਕੌੜਾ ਤੋਂ ਉਪਰੰਤ ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਭਾਈ ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ, ਹਰਦਿਆਲ ਸਿੰਘ, ਨਰਿੰਦਰਜੀਤ ਸਿੰਘ, ਬਲਜਿੰਦਰ ਸਿੰਘ ਮੱਧੋ, ਪਲਵਿੰਦਰ ਸਿੰਘ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਅਤੇ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਈ |
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰ ਹੜਤਾਲ 'ਤੇ ਹੋਣ ਕਾਰਨ ਆਧਿਆਪਕਾਂ ਨੇ ਖੁਦ ਬਣਾਇਆ ਦੁਪਹਿਰ ਦਾ ਖਾਣਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।